*’ਗੈਂਗਸਟਰਾਂ ‘ਤੇ ਵਾਰ’: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ*

author
0 minutes, 5 seconds Read

ਚੰਡੀਗੜ੍ਹ, 10 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।

ਆਪ੍ਰੇਸ਼ਨ ਪ੍ਰਹਾਰ-2 ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 2596 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1,634 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 53 ਭਗੌੜੇ ਅਪਰਾਧੀ ਅਤੇ 534 ਰੋਕਥਾਮ ਹਿਰਾਸਤ ਵਿੱਚ ਲਏ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 1,015 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਲੋਕ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 346ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 215 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 863 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 346 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,866 ਹੋ ਗਈ ਹੈ। ‘ਡੀ-ਅਡਿਕਸ਼ਨ’  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

Similar Posts

Leave a Reply

Your email address will not be published. Required fields are marked *