ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਭਾਰਤੀ ਜਲ ਫੌਜ ‘ਚ ਬਣੀ ਸਬ-ਲੈਫਟੀਨੈਂਟ

author
0 minutes, 1 second Read

ਚੰਡੀਗੜ੍ਹ, 29 ਮਈ 2026: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (AFPI) ਫਾਰ ਗਰਲਜ਼, ਮੋਹਾਲੀ ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਫੌਜ ‘ਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ।

ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ, ਵਾਈਸ ਐਡਮਿਰਲ ਸਮੀਰ ਸਕਸੈਨਾ ਵੱਲੋਂ ਕੀਤਾ ਗਿਆ। ਭਾਰਤੀ ਜਲ ਫੌਜ ਦੀ ਸਿੱਖਿਆ ਸ਼ਾਖਾ ‘ਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਹੈ | ਅਮਨ ਅਰੋੜਾ ਨੇ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ‘ਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ‘ਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ ‘ਤੇ ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਫੌਜਾਂ ‘ਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਫੌਜ ‘ਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

Similar Posts

Leave a Reply

Your email address will not be published. Required fields are marked *