ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦੇਹਾਂਤ

0 minutes, 1 second Read

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ (Dr. Manmohan Singh) ਦਾ ਦੇਹਾਂਤ ਹੋ ਗਿਆ ਹੈ,ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ‘ਚ ਲਿਆਂਦਾ ਗਿਆ ਸੀ,ਉਨ੍ਹਾਂ ਨੂੰ ਐਮਰਜੈਂਸੀ ਵਾਰਡ (±1+Emergency Ward) ਵਿਚ ਦਾਖਲ ਕਰਵਾਇਆ ਗਿਆ,ਕਈ ਵਿਭਾਗਾਂ ਦੀਆਂ ਟੀਮਾਂ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਸਨ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।ਮਨਮੋਹਨ ਸਿੰਘ ਨੇ ਅਜਿਹੇ ਸਮੇਂ ਦੇਸ਼ ਦੀ ਵਾਗਡੋਰ ਸੰਭਾਲੀ ਜਦੋਂ ਦੇਸ਼ ਗੱਠਜੋੜ ਦੀ ਰਾਜਨੀਤੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ। ਉਸ ਸਮੇਂ ਉਹ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ। ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ ਦੌਰਾਨ ਕਈ ਅਜਿਹੇ ਫੈਸਲੇ ਲਏ ਗਏ ਜਿਨ੍ਹਾਂ ਦਾ ਦੇਸ਼ ‘ਤੇ ਦੂਰਗਾਮੀ ਪ੍ਰਭਾਵ ਪਿਆ।ਪਹਿਲਾਂ 90ਵਿਆਂ ਦੇ ਸ਼ੁਰੂ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓ ਨੇ ਵਿੱਤ ਮੰਤਰਾਲੇ ਦੀ ਜ਼ਿੰਮੇਵਾਰੀ ਮਨਮੋਹਨ ਸਿੰਘ ਨੂੰ ਸੌਂਪ ਦਿੱਤੀ ਸੀ। ਉਸ ਸਮੇਂ ਦੇਸ਼ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਭਾਰਤ ਭੁਗਤਾਨ ਸੰਤੁਲਨ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਸੀ। ਉਸ ਸਮੇਂ ਵੀ ਮਨਮੋਹਨ ਸਿੰਘ ਨੇ ਆਪਣੀਆਂ ਨੀਤੀਆਂ ਦੇ ਬਲਬੂਤੇ ਦੇਸ਼ ਨੂੰ ਗੰਭੀਰ ਮੁਸੀਬਤਾਂ ਵਿੱਚੋਂ ਕੱਢਿਆ ਸੀ।

Similar Posts

Leave a Reply

Your email address will not be published. Required fields are marked *