Latest NewsNews ਭਿਖਾਰੀਆਂ ਦਾ ਹੋਵੇਗਾ DNA ਟੈਸਟ, ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ By Admin 0 minutes, 0 seconds Read ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਹੁਣ ਉਨ੍ਹਾਂ ਬੱਚਿਆਂ ਦੇ ਡੀਐਨਏ ਟੈਸਟ ਕਰਵਾਏਗੀ ਤਾਂ ਜੋ ਪਤਾ ਚੱਲ ਸਕੇ ਉਹ ਉਨ੍ਹਾਂ ਭਿਖਾਰੀਆਂ ਦੇ ਬੱਚੇ ਹਨ ਜਾਂ ਨਹੀਂ। ਇਸ ਨਾਲ ਪੰਜਾਬ ਸਰਕਾਰ ਇਸ ਗਿਰੋਹ ਨੂੰ ਤੋੜਣ ਦੀ ਪਲਾਨਿੰਗ ਕਰ ਰਹੀ ਹੈ। ਜੀਵਨਜਯੋਤੀ 2 ਲਾਗੂ ਕਰਨ ਲਈ ਹਿਦਾਇਤਾਂ ਜਾਰੀ ਕਰ ਦਿੱਤੀ ਹਨ। ਇਸ ਤੋਂ ਪਹਿਲਾਂ ਪੰਜਾਬ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਭੀਖ ਮੰਗਣ ਐਕਟ ਵਿੱਚ ਸੋਧ ਕਰੇਗੀ। ਇਸ ਨਾਲ ਭੀਖ ਮੰਗਣ ਵਾਲੇ ਗਿਰੋਹ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਮੰਤਰੀ ਬਲਬੀਰ ਕੌਰ ਨੇ ਕਿਹਾ ਸੀ ਕਿ ਪੰਜਾਬ ਭੀਖ ਮੰਗਣ ਰੋਕਥਾਮ ਐਕਟ, 1971 ਵਿੱਚ ਸੋਧ ਕੀਤੀ ਜਾਵੇਗੀ ਤਾਂ ਜੋ ਲਾਲ ਬੱਤੀਆਂ ਅਤੇ ਹੋਰ ਚੌਰਾਹਿਆਂ ‘ਤੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਗਿਰੋਹਾਂ ਨੂੰ ਚਲਾਉਣ ਵਾਲਿਆਂ ‘ਤੇ ਭਾਰੀ ਸਜ਼ਾਵਾਂ ਲਗਾਈਆਂ ਜਾ ਸਕਣ।
Latest NewsNewsPress ReleasesPunjab ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਿੱਤੀ ਵਧਾਈ By Admin 20 August 202420 August 2024
Latest NewsNewsPunjab ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ By Admin 1 January 20251 January 2025