ਹਰਪਾਲ ਸਿੰਘ ਚੀਮਾ ਨੇ ਪਟਵਾਰੀ ਯੂਨੀਅਨ ਨੂੰ ਤਨਖ਼ਾਹ ਦਾ ਮਸਲਾ ਛੇਤੀ ਹੱਲ ਕਰਨ ਦਾ ਦਿੱਤਾ ਭਰੋਸਾ

author
0 minutes, 0 seconds Read

ਚੰਡੀਗੜ੍ਹ, 19 ਨਵੰਬਰ 2026: ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੈਵੇਨਿਊ ਪਟਵਾਰ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਲੰਬਿਤ ਮਸਲਿਆਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਬੈਠਕਾਂ ਕੀਤੀਆਂ।

ਬੈਠਕ ਦੌਰਾਨ ਰੈਵੇਨਿਊ ਪਟਵਾਰ ਯੂਨੀਅਨ ਦੇ ਵਫ਼ਦ ਨੇ ਆਪਣੀਆਂ ਤਨਖ਼ਾਹਾਂ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੱਤਾ ਕਿ ਵਿੱਤ ਨੂੰ ਯੂਨੀਅਨ ਨਾਲ ਬੈਠਕ ਕਰਨ ਅਤੇ ਉਨ੍ਹਾਂ ਦੀ ਮੰਗ ਦਾ ਸਮਾਂਬੱਧ ਤੇ ਢੁਕਵਾਂ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਹਨ।

ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਨਾਲ ਵੀ ਚਰਚਾ ਕੀਤੀ। ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਵਿਸਥਾਰ ਨਾਲ ਸੁਣਨ ਉਪਰੰਤ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਸਾਰੀਆਂ ਜਾਇਜ਼ ਮੰਗਾਂ ਦੇ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਬੈਠਕਾਂ ਦੌਰਾਨ ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ ਤੋਂ ਬਲਰਾਜ ਸਿੰਘ ਔਜਲਾ ਅਤੇ ਸੁਖਪ੍ਰੀਤ ਸਿੰਘ ਢਿੱਲੋਂ, 4161 ਰੀਕਾਸਟ ਸੂਚੀਆਂ ਅਧਿਆਪਕ (ਪੰਜਾਬ) ਤੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਤੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55% ਤੋਂ ਪੀੜਤ) ਤੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ, ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਤੋਂ ਅਸ਼ੋਕ ਬਾਵਾ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਪੰਜਾਬ ਤੋਂ ਜਸਪਾਲ ਸਿੰਘ ਅਤੇ ਮਮਤਾ ਕੌਰ, ਅਤੇ ਅਨਏਡਿਡ ਸਟਾਫ ਆਫ਼ ਏਡਿਡ ਸਕੂਲ ਫਰੰਟ ਤੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਨੇ ਆਪਣੇ ਮਸਲੇ ਅਤੇ ਚਿੰਤਾਵਾਂ ਰੱਖੀਆਂ।

Similar Posts

Leave a Reply

Your email address will not be published. Required fields are marked *