ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਗਾਜ਼ਾ ਤੋਂ ਸਾਰੇ ਬੰਧਕਾਂ ਨੂੰ ਰਿਹਾਅ ਕਰਨ ਲਈ ਸ਼ਨੀਵਾਰ ਦੁਪਹਿਰ ਤੱਕ ਦਾ ਸਮਾਂ ਦਿੱਤਾ ਹੈ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸ਼ਨੀਵਾਰ ਦੁਪਹਿਰ 12 ਵਜੇ ਤੱਕ ਗਾਜ਼ਾ ਤੋਂ ਸਾਰੇ ਬੰਧਕਾਂ ਨੂੰ ਰਿਹਾਅ ਕਰ ਦਿੱਤਾ ਜਾਵੇ, ਨਹੀਂ ਤਾਂ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ ਅਤੇ ਸਥਿਤੀ ਬਹੁਤ ਖਰਾਬ ਹੋ ਜਾਵੇਗੀ,ਉਹ ਇਜ਼ਰਾਈਲ-ਹਮਾਸ ਜੰਗਬੰਦੀ ਨੂੰ ਖਤਮ ਕਰਨ ਦੀ ਮੰਗ ਵੀ ਕਰਨਗੇ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਦੀ ਇਹ ਟਿੱਪਣੀ ਹਮਾਸ ਵੱਲੋਂ ਇਜ਼ਰਾਈਲੀ ਬੰਧਕਾਂ ਦੀ ਰਿਹਾਈ ਨੂੰ ਰੋਕਣ ਦੀ ਧਮਕੀ ਦੇਣ ਤੋਂ ਬਾਅਦ ਆਈ ਹੈ।
