ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤੀ ਸਖ਼ਤ ਨਿਖੇਧੀ 

0 minutes, 1 second Read

ਚੰਡੀਗੜ੍ਹ, 27 ਜਨਵਰੀ


ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।

ਈਟੀਓ ਨੇ ਕਿਹਾ ਕਿ ਇਹ ਘਟਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗੀ ਹੈ। ਅਜਿਹੀਆਂ ਘਟਨਾਵਾਂ ਦਾ ਮਕਸਦ ਸਮਾਜ ਵਿੱਚ ਤਣਾਅ ਪੈਦਾ ਕਰਨਾ ਅਤੇ ਟਕਰਾਅ ਨੂੰ ਵਧਾਵਾ ਦੇਣਾ ਹੁੰਦਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।  ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਬੜੀ ਮਿਹਨਤ ਅਤੇ ਸੰਘਰਸ਼ ਨਾਲ ਭਾਰਤ ਦਾ ਸੰਵਿਧਾਨ ਬਣਾਇਆ ਅਤੇ ਆਮ ਲੋਕਾਂ ਨੂੰ ਬਰਾਬਰੀ ਅਤੇ ਆਜ਼ਾਦੀ ਦਾ ਅਧਿਕਾਰ ਯਕੀਨੀ ਬਣਾਇਆ। ਉਨ੍ਹਾਂ ਦੇ ਬੁੱਤ ਨਾਲ ਇਸ ਤਰ੍ਹਾਂ ਦੀ ਘਟਨਾ ਅਤਿ ਨਿੰਦਣਯੋਗ ਹੈ।

‘ਆਪ’ ਆਗੂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਪੁਲੀਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।  ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਦੇ ਖਿਲਾਫ ਐਫਆਈਆਰ ਵੀ ਦਰਜ ਕਰ ਲਈ ਗਈ ਹੈ।  ਜਾਂਚ ਦੌਰਾਨ ਘਟਨਾ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਦੋਸ਼ੀ ਅਤੇ ਸਾਜ਼ਿਸ਼ਕਰਤਾ ਨੂੰ ਬਖਸ਼ਿਆ ਨਹੀਂ ਜਾਵੇਗਾ।  ਸਾਰਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Similar Posts

Leave a Reply

Your email address will not be published. Required fields are marked *