ਆਮ ਆਦਮੀ ਪਾਰਟੀ ਵੱਲੋਂ ਸਖਤ ਐਕਸ਼ਨ ਲੈਂਦਿਆਂ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜ ਸਾਲਾਂ ਲਈ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।
ਬਿਕਰਮ ਮਜੀਠੀਆ ਖਿਲਾਫ਼ ਹੋ ਰਹੀ ਕਾਰਵਾਈ ਦੀ ਪ੍ਰਕਿਰਿਆ ਨੂੰ ਵੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਗਲਤ ਕਰਾਰ ਦਿੱਤਾ ਜਾ ਰਿਹਾ ਸੀ। ਇਸ ਤੋਂ ਪਹਿਲਾਂ ਵੀ ਕੁੰਵਰ ਪ੍ਰਤਾਪ ਵੱਲੋਂ ਮੁੱਖ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਜਾ ਰਹੇ ਸਨ।
ਅਦਾਲਤ ਵੱਲੋਂ ਖਾਰਿਜ ਕੀਤੀ ਆਪਣੀ ਰਿਪੋਰਟ’ਤੇ ਕਾਰਵਾਈ ਕਰਨ ਦੀ ਵੀ ਉਹ ਅਪੀਲ ਕਰ ਚੁੱਕੇ ਹਨ। ਕੁੰਵਰ ਵਿਜੇ ਪ੍ਰਤਾਪ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਸਖਤ ਕਾਰਵਾਈ ਦੀ ਸਿਆਸੀ ਹਲਕਿਆਂ ਵਿੱਚ ਪੂਰੀ ਚਰਚਾ ਹੋ ਰਹੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਕਿ ਕੁੰਵਰ ਵਿਜੇ ਪ੍ਰਤਾਪ ਵੱਲੋਂ ਲਗਾਤਾਰ ਆਪਣੀ ਹੀ ਪਾਰਟੀ ਖਿਲਾਫ ਸ਼ਬਦੀ ਹਮਲੇ ਕੀਤੇ ਜਾ ਰਹੇ ਸਨ। ਜਿਸ ਦਾ ਨਤੀਜਾ ਇਹ ਨਿਕਲਿਆ ਕਿ ਆਮ ਆਦਮੀ ਪਾਰਟੀ ਨੇ ਪੰਜ ਸਾਲਾਂ ਲਈ ਉਸ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ।
