ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 26 ਦਸੰਬਰ ਨੂੰ

0 minutes, 0 seconds Read

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ ਟਰਾਇਲ 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Similar Posts

Leave a Reply

Your email address will not be published. Required fields are marked *