6 ਫਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ (Center Government) ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ, ਇਸ ਗੱਲ ਨੂੰ ਦੁਹਰਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਬੁੱਧਵਾਰ ਨੂੰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਘੁਸਪੈਠ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਦੇ ਟੀਚੇ ਨੂੰ ਹਾਸਲ ਕਰਕੇ ਅੱਤਵਾਦ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ,ਅੱਤਵਾਦ ਵਿਰੁੱਧ ਮੋਦੀ ਸਰਕਾਰ ਦੀ ‘ਜ਼ੀਰੋ ਟਾਲਰੈਂਸ ਨੀਤੀ’ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਜੰਮੂ-ਕਸ਼ਮੀਰ ‘ਚ ਅੱਤਵਾਦ ਦੇ ਖਾਤਮੇ ਲਈ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜੰਮੂ-ਕਸ਼ਮੀਰ (Jammu and Kashmir) ਵਿੱਚ ਸੁਰੱਖਿਆ ਨਾਲ ਸਬੰਧਤ ਸਾਰੇ ਮਾਪਦੰਡਾਂ ਵਿੱਚ ਵੱਡੇ ਸੁਧਾਰ ਲਈ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ,ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ, ਇੰਟੈਲੀਜੈਂਸ ਬਿਊਰੋ (ਆਈਬੀ) ਦੇ ਡਾਇਰੈਕਟਰ, ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ (ਜੀਡੀਪੀ) ਸਮੇਤ ਗ੍ਰਹਿ ਮੰਤਰਾਲੇ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।