ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

author
0 minutes, 3 seconds Read

ਚੰਡੀਗੜ੍ਹ, 11 ਫਰਵਰੀ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਦਫ਼ਤਰ ਵਿਖੇ ਅੱਜ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਖੇਤੀਬਾੜੀ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਵ-ਨਿਯੁਕਤ ਏ.ਐਸ.ਆਈ ਸਰਕਾਰ ਦੀਆਂ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਅਹਿਮ ਕੜੀ ਹਨ | ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਤੁਹਾਡਾ ਆਚਰਣ ਅਤੇ ਜ਼ਿੰਮੇਵਾਰੀ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ ‘ਤੇ ਸਿੱਧਾ ਪ੍ਰਭਾਵ ਪਾਵੇਗੀ ਕਿਉਂਕਿ ਤੁਸੀਂ ਅੱਜ ਦੇਸ਼ ਦੇ ‘ਅੰਨਦਾਤਾ’ ਪ੍ਰਤੀ ਆਪਣੀ ਜ਼ਿੰਮੇਵਾਰੀ ਨਾਲ ਜੁੜ ਰਹੇ ਹੋ।

ਖੇਤੀਬਾੜੀ ਵਿਭਾਗ ‘ਚ ਮੁਲਾਜ਼ਮ ਸੇਵਾਵਾਂ ਦੇ ਵਿਸਥਾਰ ਬਾਰੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਾਨ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਵਿਭਾਗ ‘ਚ 133 ਖੇਤੀਬਾੜੀ ਸਬ-ਇੰਸਪੈਕਟਰਾਂ ਅਤੇ 200 ਖੇਤੀਬਾੜੀ ਵਿਕਾਸ ਅਫਸਰਾਂ ਦੀ ਭਰਤੀ ਕੀਤੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ‘ਆਪ’ ਦੀ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ‘ਤੇ ਇਨ੍ਹਾਂ ਭਰਤੀਆਂ ਨਾਲ ਵੱਖ-ਵੱਖ ਵਿਭਾਗਾਂ ‘ਚ ਲੰਮੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਹੈ |

ਇਸ ਮੌਕੇ ਨਿਯੁਕਤੀ ਪੱਤਰ ਵੰਡਣ ਵੇਲੇ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਰਸ਼ਦੀਪ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Similar Posts

Leave a Reply

Your email address will not be published. Required fields are marked *