ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

0 minutes, 1 second Read

ਅੰਮ੍ਰਿਤਸਰ, 05 ਜੂਨ 2025: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਕਾਰਨ ਇਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਪੱਤਰ ਮੁਤਾਬਕ ਇਹ ਪ੍ਰੀਖਿਆਵਾਂ ਹੁਣ 20 ਜੂਨ 2025 ਨੂੰ ਕਰਵਾਈਆਂ ਜਾਣਗੀਆਂ।

ਯੂਨੀਵਰਸਿਟੀ ਦੇ ਇਸ ਕਦਮ ਨੂੰ ਸਿੱਖ ਵਿਦਿਆਰਥੀਆਂ ਅਤੇ ਸਥਾਨਕ ਭਾਈਚਾਰੇ ‘ਚ ਸਕਾਰਾਤਮਕ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਬਹੁਤ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਨਾ ਸਿਰਫ਼ ਇੱਕ ਇਤਿਹਾਸਕ ਜ਼ਖ਼ਮ ਨੂੰ ਭਰਨ ਦੀ ਦਿਸ਼ਾ ‘ਚ ਹੈ, ਸਗੋਂ ਇਹ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਸਤਿਕਾਰ ਦੇਣ ਦਾ ਪ੍ਰਤੀਕ ਵੀ ਹੈ।

Similar Posts

Leave a Reply

Your email address will not be published. Required fields are marked *