ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਹੁਣ ਖਨੌਰੀ ਸਰਹੱਦ (Khanuri Border) ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ,ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਹਾਲਾਂਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ,ਹੁਣ 4 ਜਨਵਰੀ ਨੂੰ ਖਨੌਰੀ ਮੋਰਚੇ ਵਿੱਚ ਕਿਸਾਨਾਂ ਦੀ ਤਰਫ਼ੋਂ ਮੋਗਾ ਵਿਖੇ ਮਹਾਂਪੰਚਾਇਤ (Mahapanchayat) ਕੀਤੀ ਜਾਵੇਗੀ,ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ 44 ਸਾਲ ਕਿਸਾਨ ਵਰਗ ਦੀ ਸੇਵਾ ਕੀਤੀ ਹੈ,ਉਹ ਮਹਾਂਪੰਚਾਇਤ (Mahapanchayat) ਦੌਰਾਨ ਇਨ੍ਹਾਂ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ,ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲੋਕਾਂ ਨੂੰ ਸੰਦੇਸ਼ ਜਾਰੀ ਕਰਨਗੇ।
