ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ,ਪੁਲਿਸ (Police) ਨੇ ਸੋਮਵਾਰ ਨੂੰ ਦੱਸਿਆ ਕਿ ਹਾਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ (Posting) ਉਤੇ ਜਾਂਦੇ ਸਮੇਂ ਇੱਕ ਆਈਪੀਐਸ ਅਧਿਕਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਰਸ਼ ਬਰਧਨ (IPS Harsh Bardhan) ਦੀ ਉਮਰ 20 ਸਾਲ ਸੀ। ਉਸ ਨੂੰ ਕਰਨਾਟਕ ਕੇਡਰ (Karnataka Cadre) ਦੇ 2023 ਬੈਚ ਦੇ ਆਈਪੀਐਸ ਅਧਿਕਾਰੀ ਵਜੋਂ ਚੁਣਿਆ ਗਿਆ ਸੀ। ਉਹ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ।ਉਹ ਟਰੇੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 20 ਸਾਲਾ ਹਰਸ਼ ਬਰਧਨ ਕਰਨਾਟਕ ਕੇਡਰ (Karnataka Cadre) ਦਾ 2023 ਬੈਚ ਦਾ ਆਈਪੀਐਸ ਅਧਿਕਾਰੀ (IPS officer) ਸੀ,ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਸ਼ਾਮ ਨੂੰ ਵਾਪਰਿਆ ਜਦੋਂ ਹਸਨ ਤਾਲੁਕ ਦੇ ਕਿਤਾਨੇ ਨੇੜੇ ਪੁਲਿਸ ਦੀ ਗੱਡੀ ਦਾ ਟਾਇਰ ਕਥਿਤ ਤੌਰ ਉਤੇ ਫਟ ਗਿਆ, ਜਿਸ ਤੋਂ ਬਾਅਦ ਡਰਾਈਵਰ ਨੇ ਗੱਡੀ ਦਾ ਸੰਤੁਲਨ ਗੁਆ ਦਿੱਤਾ ਅਤੇ ਗੱਡੀ ਸੜਕ ਕਿਨਾਰੇ ਇੱਕ ਘਰ ਅਤੇ ਇੱਕ ਦਰੱਖਤ ਨਾਲ ਟਕਰਾ ਗਈ।ਜਾਣਕਾਰੀ ਅਨੁਸਾਰ ਬਰਧਨ ਹੋਲੇਨਾਰਸੀਪੁਰ ਵਿੱਚ ਪ੍ਰੋਬੇਸ਼ਨਰੀ ਸਹਾਇਕ ਪੁਲਿਸ ਸੁਪਰਡੈਂਟ (Assistant Superintendent of Police) ਦੇ ਤੌਰ ‘ਤੇ ਡਿਊਟੀ ‘ਤੇ ਰਿਪੋਰਟ ਕਰਨ ਲਈ ਹਸਨ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰਸ਼ ਬਰਧਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਦਕਿ ਡਰਾਈਵਰ ਮਾਂਜੇਗੌੜਾ ਨੂੰ ਮਾਮੂਲੀ ਸੱਟਾਂ ਲੱਗੀਆਂ।