ਟੀਬੀ ਮੁਕਤ ਭਾਰਤ ਅਭਿਆਨ ਤੇ ਅਨੀਮੀਆ ਮੁਕਤ ਭਾਰਤ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ

0 minutes, 9 seconds Read

ਫਿਰੋਜ਼ਪੁਰ ,17 ਦਸੰਬਰ ( ) ਸਿਹਤ ਵਿਭਾਗ ਵਲੋਂ ਟੀਬੀ ਦੇ ਖਾਤਮੇ ਲਈ ਅੱਜ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ ਖਾਤਮੇ ਲਈ 100 ਦਿਨਾਂ ਤੱਕ ਚਲਣ ਵਾਲੀ ਮੁਹਿੰਮ ਹੇਠ ਕੰਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੀ ਖੁਰਾਕ, ਸੰਤੁਲਿਤ ਭੋਜਨ ਅਤੇ ਅਨੀਮੀਆ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। 

          ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਇੱਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿਥੇ ਟੀਬੀ ਦੀ ਬਿਮਾਰੀ ਦੇ ਕਾਰਨਾਂ, ਲੱਛਣਾ ਬਾਰੇ ਜਾਣਕਾਰੀ ਸਾਂਝੀ ਕੀਤੀ ਉੱਥੇ ਹੀ ਕਿਹਾ ਕਿ ਪੰਜਾਬ ਵਿੱਚ ਇਸ ਮੁਹਿੰਮ ਨੂੰ 18 ਉੱਚ ਤਰਜੀਹੀ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ। ਇਹ ਮੁਹਿੰਮ 7 ਦਸੰਬਰ ਤੋਂ ਮਾਰਚ 2025 ਤੱਕ ਜ਼ਾਰੀ ਰਹੇਗੀ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਟੀਬੀ ਖ਼ਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਜ਼ਰੂਰ ਦੇਣ ਅਤੇ ਵੱਧ ਤੋ ਵੱਧ ਲੋਕਾਂ ਨੂੰ ਜਗਰੂਕ ਕਰਨ। 

       ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇਸ 100 ਦਿਨਾਂ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ 377 ਟੀਮਾਂ ਵਲੋਂ ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਕੇ ਟੈਸਟ ਅਤੇ ਇਲਾਜ਼ ਕੀਤਾ ਜਾਵੇਗਾ। ਸਿਵਲ ਸਰਜਨ ਦਫ਼ਤਰ ਦੀ ਮਾਸ ਮੀਡੀਆ ਬਰਾਂਚ ਅਤੇ ਟੀਬੀ ਬਰਾਂਚ ਵੱਲੋ ਜ਼ਿਲ੍ਹੇ ਭਰ ਵਿੱਚ ਜਾਗਰੂਕਤਾ ਮੁਹਿੰਮ ਅਤੇ ਸਮਾਜਿਕ ਜਾਗਰੂਕਤਾ ਦੁਆਰਾ ਟੀਬੀ ਦੇ ਕੇਸਾਂ ਦੀ ਪਛਾਣ, ਆਰਥਿਕ ਤੌਰ ਤੇ ਕਮਜ਼ੋਰ ਆਬਾਦੀ ਦੀ ਸਕ੍ਰੀਨਿੰਗ ਅਤੇ ਟੈਸਟਿੰਗ ਕਰਕੇ ਟੀਬੀ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਰੋਲ ਅਦਾ ਕਰ ਰਹੀਆਂ ਹਨ। 

            ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਟੀਬੀ ਵਿਭਾਗ ਤੋਂ ਕਮਲ ਟੀਬੀ ਸੁਪਰਵਾਈਜ਼ਰ ਹਰਮਿੰਦਰ ਸਿੰਘ ਟੀਬੀ ਹੈਲਥ ਵਿਜ਼ਿਟਰ ਨੇ ਦੱਸਿਆ ਕਿ ਦੇਸ਼ ਦੀ ਬਾਗਡੋਰ ਸੰਭਾਲਣ ਵਾਲੀ ਨਵੀਂ ਪੀੜ੍ਹੀ ਲਗਾਤਾਰ ਕੁਪੋਸ਼ਣ ਦਾ ਸ਼ਿਕਾਰ ਹੋ ਰਹੀ ਹੈ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਚੰਗੀ ਖ਼ੁਰਾਕ ਦੇ ਨਾਲ ਨਾਲ ਫਲ ਸਬਜ਼ੀਆਂ ਅਤੇ ਮਾਂ ਦੇ ਹੱਥ ਦਾ ਬਣਿਆ ਖਾਣਾ ਦੇਣਾ ਸਮੇ ਦੀ ਮੁੱਖ ਲੋੜ ਹੈ ਤਾਂ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਸੰਭਵ ਹੈ। 

          ਉਨ੍ਹਾਂ ਕਿਹਾ ਅਜੋਕੀ ਭੱਜ ਦੋੜ ਵਾਲੀ ਜਿੰਦਗੀ ਵਿਚ ਮਾਪੇ ਆਪਣੇ ਬੱਚਿਆਂ ਨੂੰ ਸਹੀ ਸਮੇਂ ਤੇ ਖੁਰਾਕ ਲੈਣ ਲਈ ਸੁਹਿਰਦ ਬਨਾਉਣ ਤਾਂ ਜੋ ਆਉਣ ਵਾਲੀ ਪੀੜ੍ਹੀ ਕੁਪੋਸ਼ਣ ਦਾ ਸ਼ਿਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕਈ ਵਾਰ ਬੱਚੇ ਦਾ ਜਨਮ ਸਮੇਂ ਵਜ਼ਨ ਘੱਟ ਹੁੰਦਾ ਹੈ, ਪ੍ਰੰਤੂ ਬੱਚੇ ਦੀ ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਉਸ ਦੀ ਉਮਰ ਦੇ ਮੁਤਾਬਿਕ ਵਜ਼ਨ ਵਧਣਾ ਅਤਿ ਜ਼ਰੂਰੀ ਹੈ ਤਾਂ ਜੋ ਬੱਚਾ ਕੁਪੋਸ਼ਣ ਦਾ ਸ਼ਿਕਾਰ ਹੋ ਕੇ ਬਿਮਾਰੀਆਂ ਦੇ ਘੇਰੇ ਵਿਚ ਨਾ ਆ ਸਕੇ।

              ਇਸ ਮੌਕੇ ਕਮਲ ਟੀਬੀ ਸੁਪਰਵਾਈਜ਼ਰ, ਹਰਮਿੰਦਰ ਸਿੰਘ ਟੀਬੀ ਹੈਲਥ ਵਿਜ਼ਿਟਰ, ਕੰਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਫਿਰੋਜ਼ਪੁਰ ਕੈਂਟ ਦੇ ਪ੍ਰਿੰਸੀਪਲ ਜਗਦੀਸ਼ ਸਿੰਘ, ਸਕੂਲ ਅਧਿਆਪਕ ਮੁਖਤਿਆਰ ਸਿੰਘ, ਮਨਪ੍ਰੀਤ ਕੌਰ, ਮੋਨਿਕਾ ਅੱਤਰੀ, ਰੇਖਾ, ਨੰਦਿਤਾ ਸ਼ੁਕਲਾ, ਕਮਲ ਕਿਸ਼ੋਰ, ਰਜਨੀ ਮਹਿੰਦਰੂ, ਮੋਨਿਕਾ ਸ਼ਰਮਾ, ਸਰਬਜੀਤ ਕੌਰ ਹਾਜ਼ਰ ਸਨ।

Similar Posts

Leave a Reply

Your email address will not be published. Required fields are marked *