ਡੋਨਾਲਡ ਟਰੰਪ ਪ੍ਰਸ਼ਾਸਨ ਨੇ ਸਰਕਾਰੀ ਖ਼ਰਚੇ ਨੂੰ ਘੱਟ ਕਰਨ ਦੀ ਦਿਸ਼ਾ ’ਚ ਨੇ 10 ਹਜ਼ਾਰ ਮੁਲਾਜ਼ਮ ਨੌਕਰੀਉਂ ਕੱਢੇ

0 minutes, 1 second Read

ਡੋਨਾਲਡ ਟਰੰਪ ਪ੍ਰਸ਼ਾਸਨ (Donald Trump Administration) ਨੇ ਸਰਕਾਰੀ ਖ਼ਰਚੇ ਨੂੰ ਘੱਟ ਕਰਨ ਦੀ ਦਿਸ਼ਾ ’ਚ ਇਕ ਹੋਰ ਕਦਮ ਚੁਕਦਿਆਂ 9,500 ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਨੌਕਰੀਉਂ ਕੱਢ ਦਿਤਾ ਹੈ,ਇਨ੍ਹਾਂ ’ਚ ਅੰਦਰੂਨੀ, ਊਰਜਾ, ਪੁਰਾਣੇ ਮਾਮਲਿਆਂ, ਖੇਤੀ ਤੇ ਸਿਹਤ ਤੇ ਮਨੁੱਖੀ ਸੇਵਾ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਹਨ। ਇਹ ਉਨ੍ਹਾਂ 75 ਹਜ਼ਾਰ ਮਜ਼ਦੂਰਾਂ ਤੋਂ ਇਲਾਵਾ ਹਨ, ਜਿਨ੍ਹਾਂ ਨੇ ਅਪਣੀ ਇੱਛਾ ਨਾਲ ਨੌਕਰੀ ਛੱਡਣ ਦੀ ਪੇਸ਼ਕਸ਼ ਸਵੀਕਾਰੀ ਸੀ,ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਸੰਘੀ ਸਰਕਾਰ ’ਚ ਬਹੁਤ ਸਾਰਾ ਪੈਸਾ ਬਰਬਾਦ ਹੋ ਗਿਆ ਹੈ। ਸਰਕਾਰ ’ਤੇ ਕਰੀਬ 36 ਟ੍ਰਿਲੀਅਨ ਡਾਲਰ ਦਾ ਕਰਜ਼ਾ ਹੈ ਤੇ ਪਿਛਲੇ ਸਾਲ ਉਸ ਨੂੰ 1.8 ਟ੍ਰਿਲੀਅਨ ਡਾਲਰ ਦਾ ਘਾਟਾ ਹੋਇਆ ਸੀ,ਸੁਧਾਰ ਦੀ ਲੋੜ ’ਤੇ ਦੋਵਾਂ ਪਾਰਟੀਆਂ ’ਚ ਸਹਿਮਤੀ ਹੈ ਪਰ ਡੈਮੋਕ੍ਰੇਟਸ (Democrats) ਦਾ ਕਹਿਣਾ ਹੈ ਕਿ ਟਰੰਪ ਸੰਘੀ ਖ਼ਰਚ ’ਤੇ ਵਿਧਾਨਪਾਲਿਕਾ ਦੇ ਸੰਵਿਧਾਨਕ ਅਧਿਕਾਰ ਦਾ ਕਬਜ਼ਾ ਕਰ ਰਹੇ ਹਨ,ਮਸਕ ਦੀਆਂ ਕੋਸ਼ਿਸ਼ਾਂ ਦੀ ਰਫ਼ਤਾਰ ਨੇ ਤਾਲਮੇਲ ਦੀ ਕਮੀ ਨੂੰ ਲੈ ਕੇ ਡੋਨਾਲਡ ਟਰੰਪ (Donald Trumpl ਦੇ ਕੁੱਝ ਸਹਿਯੋਗੀਆਂ ’ਚ ਨਿਰਾਸ਼ਾ ਪੈਦਾ ਕੀਤੀ ਹੈ।

Similar Posts

Leave a Reply

Your email address will not be published. Required fields are marked *