ਪੁਲਿਸ ਵੱਲੋਂ ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਪਿਸਤੌਲ ਸਮੇਤ ਗ੍ਰਿਫ਼ਤਾਰ

author
0 minutes, 1 second Read

ਚੰਡੀਗੜ੍ਹ/ਬਟਾਲਾ, 12 ਨਵੰਬਰ 2025: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰ ਵਿਰੋਧੀ ਟਾਸਕ ਫੋਰਸ (AGTF) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਮੁਤਾਬਕ ਮੁਲਜ਼ਮ ਕੋਲੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ |

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ ਉਜਾਗਰ ਨਗਰ (ਬਟਾਲਾ) ਵਜੋਂ ਹੋਈ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਪਿਸਤੌਲਾਂ ‘ਚ ਇੱਕ ਜ਼ੇਗਾਨਾ ਪਿਸਤੌਲ ਸਮੇਤ ਮੈਗਜ਼ੀਨ ਅਤੇ 3 ਜਿੰਦਾ ਕਾਰਤੂਸ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਤੇ 13 ਜਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰਦਾ ਸੀ।ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ | ਇਸ ਸੰਬੰਧੀ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦੇ ਹੋਏ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਟਾਲਾ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਬਟਾਲਾ ਦੇ 60- ਫੁੱਟੇ ਕਾਦੀਆਂ ਰੋਡ ਦੇ ਟੀ-ਪੁਆਇੰਟ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਸੀਨੀਅਰ ਪੁਲਿਸ ਸੁਪਰਡੈਂਟ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਗੁਰਲਵ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਅਸਲਾ ਐਕਟ, ਚੋਰੀ-ਠੱਗੀ ਅਤੇ ਮਨੁੱਖੀ ਜਾਨ ਨੂੰ ਖਤਰੇ ‘ਚ ਪਾਉਣ ਦੇ ਮਾਮਲਿਆਂ ‘ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ। ਪੁਲਿਸ ਨੇ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ |

Similar Posts

Leave a Reply

Your email address will not be published. Required fields are marked *