ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ (Burning Stubble) ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ,ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ 15 ਸਤੰਬਰ ਤੋਂ 15 ਨਵੰਬਰ ਤੱਕ ਸੈਟੇਲਾਈਟ ਰਾਹੀਂ ਪਰਾਲੀ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ ਕੀਤੀ ਜਾਂਦੀ ਹੈ, ਭਾਰਤੀ ਖੇਤੀ ਖੋਜ ਪ੍ਰੀਸ਼ਦ (Indian Council of Agricultural Research) ਦੀ ਇਸ ਸਾਲ 15 ਸਤੰਬਰ ਤੋਂ 25 ਅਕਤੂਬਰ ਤੱਕ ਦੀ ਰਿਪੋਰਟ ਅਨੁਸਾਰ ਉਪਰੋਕਤ ਰਾਜਾਂ ਵਿੱਚ ਕੁੱਲ 4609 ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ,ਸਾਲ 2021 ਦੀ ਤੁਲਨਾ ‘ਚ ਸਾਲ 2024 ‘ਚ 15 ਸਤੰਬਰ ਤੋਂ 25 ਅਕਤੂਬਰ ਤੱਕ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 2 ਤੋਂ 89 ਫੀਸਦੀ ਦੀ ਕਮੀ ਆਈ ਹੈ ਪਰ ਪਰਾਲੀ ਸਾੜਨ ਦੇ ਮਾਮਲਿਆਂ ‘ਚ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਵਾਧਾ ਹੋਇਆ ਹੈ।
