Latest NewsNews ਭਿਖਾਰੀਆਂ ਦਾ ਹੋਵੇਗਾ DNA ਟੈਸਟ, ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ By Admin 0 minutes, 0 seconds Read ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਖਿਲਾਫ਼ ਹੁਣ ਪੰਜਾਬ ਸਰਕਾਰ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਹੁਣ ਉਨ੍ਹਾਂ ਬੱਚਿਆਂ ਦੇ ਡੀਐਨਏ ਟੈਸਟ ਕਰਵਾਏਗੀ ਤਾਂ ਜੋ ਪਤਾ ਚੱਲ ਸਕੇ ਉਹ ਉਨ੍ਹਾਂ ਭਿਖਾਰੀਆਂ ਦੇ ਬੱਚੇ ਹਨ ਜਾਂ ਨਹੀਂ। ਇਸ ਨਾਲ ਪੰਜਾਬ ਸਰਕਾਰ ਇਸ ਗਿਰੋਹ ਨੂੰ ਤੋੜਣ ਦੀ ਪਲਾਨਿੰਗ ਕਰ ਰਹੀ ਹੈ। ਜੀਵਨਜਯੋਤੀ 2 ਲਾਗੂ ਕਰਨ ਲਈ ਹਿਦਾਇਤਾਂ ਜਾਰੀ ਕਰ ਦਿੱਤੀ ਹਨ। ਇਸ ਤੋਂ ਪਹਿਲਾਂ ਪੰਜਾਬ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਭੀਖ ਮੰਗਣ ਐਕਟ ਵਿੱਚ ਸੋਧ ਕਰੇਗੀ। ਇਸ ਨਾਲ ਭੀਖ ਮੰਗਣ ਵਾਲੇ ਗਿਰੋਹ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਮੰਤਰੀ ਬਲਬੀਰ ਕੌਰ ਨੇ ਕਿਹਾ ਸੀ ਕਿ ਪੰਜਾਬ ਭੀਖ ਮੰਗਣ ਰੋਕਥਾਮ ਐਕਟ, 1971 ਵਿੱਚ ਸੋਧ ਕੀਤੀ ਜਾਵੇਗੀ ਤਾਂ ਜੋ ਲਾਲ ਬੱਤੀਆਂ ਅਤੇ ਹੋਰ ਚੌਰਾਹਿਆਂ ‘ਤੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਗਿਰੋਹਾਂ ਨੂੰ ਚਲਾਉਣ ਵਾਲਿਆਂ ‘ਤੇ ਭਾਰੀ ਸਜ਼ਾਵਾਂ ਲਗਾਈਆਂ ਜਾ ਸਕਣ।
Latest News ਅਹਿਮਦਾਬਾਦ ਜਹਾਜ਼ ਹਾਦਸੇ ਦੀ ਖ਼ਬਰ ਸੁਣ ਕੇ ਸਦਮੇ ‘ਚ ਬਾਲੀਵੁੱਡ, ਸੰਨੀ ਦਿਓਲ ਸਮੇਤ ਮਸ਼ਹੂਰ ਹਸਤੀਆਂ ਨੇ ਪ੍ਰਗਟਾਇਆ ਦੁੱਖ By Admin 12 June 202512 June 2025
Latest NewsNewsPress Releases ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ By Admin 8 January 20248 January 2024