ਯੁਵਕ ਸੇਵਾਵਾਂ ਕਲੱਬ ਵੱਲੋਂ ਵੱਖ-ਵੱਖ ਪਿੰਡਾਂ ’ਚ ਲਗਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

0 minutes, 0 seconds Read

ਮਾਨਸਾ, 29 ਜਨਵਰੀ :
ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ਕੋਟ ਧਰਮੂ, ਮੌਜੀਆ, ਉਭਾ, ਬੁਰਜ ਢਿੱਲਵਾਂ, ਰੜ੍ਹ ਅਤੇ ਅੱਕਾਂਵਾਲੀ ਪਿੰਡਾਂ ਵਿੱਚ ਨਸ਼ਿਆਂ ਵਿਰੋਧੀ ਜਾਗਰੂਕਤਾ ਨਾਟਕ ਮੇਲੇ ਕਰਵਾਏ ਗਏ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਮਲਕੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ।
ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਕਰਵਾਈਆਂ ਜਾਂਦੀਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਅਤੇ ਹੋਰ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਦੌਰਾਨ ਪਿੰਡ ਦੇ ਕਲੱਬ ਪ੍ਰਧਾਨ ਨੇ ਮੌਜੂਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਟਿਆਲਾ ਤੋਂ ਆਈ ਨਾਟਕ ਮੰਡਲੀ ਦੀ ਟੀਮ ਨੂੰ ਲੋਕਾਂ ਵੱਲੋਂ ਕਾਫ਼ੀ ਸਰਾਹਿਆ ਗਿਆ।
ਇਸ ਮੌਕੇ ਸਰਪੰਚ ਰਸਦੀਪ ਸਿੰਘ ਅਤੇ ਯੁਵਕ ਸੇਵਾਵਾਂ ਕਲੱਬ ਕੋਟਧਰਮੂ, ਸਰਪੰਚ ਜਸਵਿੰਦਰ ਕੌਰ ਅਤੇ ਯੁਵਕ ਸੇਵਾਵਾਂ ਕਲੱਬ ਮੌਜੀਆਂ, ਸਰਪੰਚ ਸ਼ੇਰਾ ਸਿੰਘ ਅਤੇ ਦੀ ਗੇ੍ਰਟ ਥਿੰਕਰਜ਼ ਯੁਵਕ ਸੇਵਾਵਾਂ ਕਲੱਬ ਬੁਰਜ ਢਿੱਲਵਾਂ, ਸਰਪੰਚ ਦਰਸ਼ਨ ਸਿੰਘ ਅਤੇ ਯੁਵਕ ਸੇਵਾਵਾਂ ਕਲੱਬ ਰੜ੍ਹ, ਸਰਪੰਚ ਜਸਵੰਤ ਸਿੰਘ ਅਤੇ ਯੁਵਕ ਸੇਵਾਵਾਂ ਕਲੱਬ ਅੱਕਾਂਵਾਲੀ ਮੌਜੂਦ ਸਨ।

Similar Posts

Leave a Reply

Your email address will not be published. Required fields are marked *