- ਪੌਸ਼ਟਿਕ ਅਤੇ ਚਿਕਿਤਸਕ ਗੁਣਾਂ ਨਾਲ ਭਰਪੂਰ ਸੰਤਰੇ ਸਿਹਤ ਦੇ ਨਾਲ ਸਕਿਨ ਲਈ ਵੀ ਫਾਇਦੇਮੰਦ ਹੁੰਦਾ ਹੈ।
- ਇਹ ਡੈੱਡ ਸਕਿਨ ਸੈੱਲਜ਼ (Dead Skin Cells) ਨੂੰ ਸਾਫ ਕਰਕੇ ਨਵੀਂ ਸਕਿਨ ਬਣਾਉਣ ਵਿਚ ਸਹਾਇਤਾ ਕਰਦਾ ਹੈ।
- ਸਕਿਨ ਗਹਿਰਾਈ ਤੋਂ ਪੋਸ਼ਿਤ ਹੋਣ ਦੇ ਨਾਲ ਸਾਫ, ਨਿਖ਼ਰੀ ਅਤੇ ਜਵਾਨ ਦਿਖਾਈ ਦਿੰਦੀ ਹੈ।
- ਇਸ ਵਿਚ ਫਾਈਬਰ, ਵਿਟਾਮਿਨ, ਆਇਰਨ, ਕੈਲਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੋਣ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਵਿਚ ਰੱਖਣ ਵਿਚ ਮਦਦ ਮਿਲਦੀ ਹੈ।
- ਡਾਇਬਿਟੀਜ਼ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
- ਸੰਤਰੇ ਵਿੱਚ ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ।
- ਇਸ ਦਾ ਸੇਵਨ ਕਰਨ ਨਾਲ ਮੌਸਮੀ ਸਰਦੀ, ਖਾਂਸੀ, ਜ਼ੁਕਾਮ ਅਤੇ ਬੁਖਾਰ ਹੋਣ ਤੋਂ ਬਚਾਅ ਰਹਿੰਦਾ ਹੈ।
- ਵਿਟਾਮਿਨ-ਸੀ (Vitamin C) ਨਾਲ ਭਰਪੂਰ ਸੰਤਰੇ ਨੂੰ ਡਾਇਟ ‘ਚ ਸ਼ਾਮਲ ਕਰਨ ਨਾਲ ਇਮਿਊਨਿਟੀ ਮਜ਼ਬੂਤ ਹੁੰਦੀ ਹੈ।
- ਰੋਗਾਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ।
- ਨਾਲ ਹੀ ਪਾਚਨ ਤੰਤਰ ਮਜ਼ਬੂਤ ਹੋਣ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
- ਸਰਦੀਆਂ ਵਿਚ ਖਾਣ ਦੀਆਂ ਜ਼ਿਆਦਾ ਚੀਜ਼ਾਂ ਹੋਣ ਨਾਲ ਲੋਕ ਜ਼ਿਆਦਾ ਮਾਤਰਾ ‘ਚ ਕੈਲੋਰੀ ਦਾ ਸੇਵਨ ਕਰਦੇ ਹਨ।
- ਇਸ ਕਾਰਨ ਭਾਰ ਵਧਣ ਦੀ ਸਮੱਸਿਆ ਆਉਂਦੀ ਹੈ।
- ਰੋਜ਼ਾਨਾ 1 ਗਲਾਸ ਸੰਤਰੇ ਦਾ ਜੂਸ ਪੀਣ ਨਾਲ ਭਾਰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ।
