ਸੁਖਦੇਵ ਸਿੰਘ ਢੀਂਡਸਾ ਦਾ ਉਨ੍ਹਾਂ ਦੇ ਜੱਦੀ ਪਿੰਡ ਉਭਵਾਲ ਵਿਖੇ ਕੀਤਾ ਅੰਤਮ ਸਸਕਾਰ

0 minutes, 0 seconds Read

ਸੰਗਰੂਰ, 30 ਮਈ 2025:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਉਭਵਾਲ ਵਿਖੇ ਅੰਤਮ ਸਸਕਾਰ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੂੰ ਵੱਖ-ਵੱਖ ਰਾਜਨੀਤੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਂਟ ਕੀਤੀ | ਇਸਦੇ ਨਾਲ ਹੀ ਰਾਜਨੀਤੀ ਪਾਰਟੀਆਂ ਦੇ ਆਗੂਆਂ ਇਲਾਵਾ ਲੋਕ ਵੀ ਵੱਡੀ ਗਿਣਤੀ ‘ਚ ਅੰਤਿਮ ਦਰਸ਼ਨਾਂ ਪੁੱਜੇ |

ਜਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ 28 ਮਈ ਨੂੰ ਸ਼ਾਮ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ 89 ਦੀ ਉਮਰ ‘ਚ ਆਖ਼ਰੀ ਸਾਹ ਲਏ | ਭਾਰਤ ਸਰਕਾਰ ਵੱਲੋਂ ਸਾਲ 2019 ‘ਚ ਪਦਮ ਭੂਸ਼ਨ ਨਾਲ ਸਨਮਾਨਿਤ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੀ ਰਾਜਨੀਤੀ ‘ਚ ਆਪਣੀ ਪਛਾਣ ਬਣਾਈ |

Similar Posts

Leave a Reply

Your email address will not be published. Required fields are marked *