ਸੁਪਰੀਮ ਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ 18 ਨਵੰਬਰ ਤੱਕ ਮੁਲਤਵੀ

author
0 minutes, 0 seconds Read

ਦਿੱਲੀ, 28 ਅਕਤੂਬਰ 2026: ਅੱਜ ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ ਹੈ। ਅਦਾਲਤ ‘ਚ ਸੁਣਵਾਈ ਦੌਰਾਨ ਭਾਰਤ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਧੀਕ ਸਾਲਿਸਟਰ ਜਨਰਲ ਨੇ ਇਸ ਮਾਮਲੇ ‘ਤੇ ਬਹਿਸ ਲਈ ਹੋਰ ਸਮੇਂ ਦੀ ਮੰਗ ਕੀਤੀ ਹੈ, ਕੇਂਦਰੀ ਕੌਂਸਲ ਨੇ ਦੁਬਾਰਾ ਮਾਮਲੇ ਨੂੰ ਵਿਸਥਾਰ ‘ਚ ਤਿਆਰ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਬਲਵੰਤ ਸਿੰਘ ਰਾਜੋਆਣਾ ਨੂੰ 31 ਅਗਸਤ, 1995 ਨੂੰ ਚੰਡੀਗੜ੍ਹ ‘ਚ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਆਤਮਘਾਤੀ ਬੰਬ ਧਮਾਕੇ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਧਮਾਕੇ ‘ਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਜਣੇ ਮਾਰੇ ਗਏ ਸਨ। ਜਾਂਚ ‘ਚ ਰਾਜੋਆਣਾ ਨੂੰ ਬੈਕਅੱਪ ਬੰਬ ਹਮਲਾਵਰ ਦੱਸਿਆ ਗਿਆ ਸੀ।

Similar Posts

Leave a Reply

Your email address will not be published. Required fields are marked *