ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

0 minutes, 1 second Read

ਚੰਡੀਗੜ੍ਹ, 03 ਮਾਰਚ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ  ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ  ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।

ਕੈਬਨਿਟ ਮੰਤਰੀ  ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ ‘ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਰਾਹੀਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਮਹਿਲਾ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮਹਿਲਾ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਭਵਿੱਖ ਵਿੱਚ ਸਰਕਾਰ ਵਲੋਂ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਨਵੀਆਂ ਸਥਾਪਿਤ ਕੀਤੀਆਂ ਸ਼ਾਖਾਵਾਂ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ, ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ।

Similar Posts

Leave a Reply

Your email address will not be published. Required fields are marked *