ਦਿੱਲੀ, 03 ਫਰਵਰੀ 2026: ਮੰਗਲਵਾਰ ਨੂੰ ਸੰਸਦ ਦੀ ਕਾਰਵਾਈ ਦੌਰਾਨ ਸਦਨ ‘ਚ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਅਤੇ ਸੈਸ਼ਨ ‘ਚ ਕਾਫ਼ੀ ਹੰਗਾਮਾ ਹੋਇਆ। ਕੁਝ ਸੰਸਦ ਮੈਂਬਰਾਂ ਨੇ ਸਪੀਕਰ ਵੱਲ ਕਾਗਜ਼ ਸੁੱਟੇ। ਸਖ਼ਤ ਕਾਰਵਾਈ ਕਰਦੇ ਹੋਏ ਸਬੰਧਤ ਸੰਸਦ ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਅੱਠ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ, ਇਨ੍ਹਾਂ ‘ਚ ਡੀਨ ਕੁਰਿਆਕੋਸ, ਕਿਰਨ ਰੈਡੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਮਣਿਕਮ ਟੈਗੋਰ, ਗੁਰਜੀਤ ਔਜਲਾ, ਹਿਬੀ ਈਡੇਨ, ਵੈਂਕਟ ਰਮਨ ਅਤੇ ਪ੍ਰਸ਼ਾਂਤ ਪਡੋਲੇ ਸ਼ਾਮਲ ਹਨ |
ਇਸ ਹੰਗਾਮੇ ਅਤੇ ਵਿਰੋਧ ਪ੍ਰਦਰਸ਼ਨਾਂ ਕਾਰਨ, ਸਦਨ ਦੀ ਕਾਰਵਾਈ ਕਈ ਵਾਰ ਰੋਕਣੀ ਪਈ। ਕਾਰਵਾਈ ਕੱਲ੍ਹ, ਬੁੱਧਵਾਰ ਤੱਕ ਮੁਅੱਤਲ ਕਰ ਦਿੱਤੀ। ਜਦੋਂ ਲੋਕ ਸਭਾ ਨੇ ਚੌਥੀ ਵਾਰ ਦੁਪਹਿਰ 3 ਵਜੇ ਆਪਣੀ ਕਾਰਵਾਈ ਮੁੜ ਸ਼ੁਰੂ ਕੀਤੀ, ਤਾਂ ਪ੍ਰੀਜ਼ਾਈਡਿੰਗ ਅਫਸਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਪੀਕਰ ਵੱਲ ਕਾਗਜ਼ ਸੁੱਟਣ ਵਾਲੇ ਮੈਂਬਰਾਂ ਦੇ ਨਾਮ ਦਰਜ ਕੀਤੇ ਜਾਣਗੇ।
ਇਸ ਤੋਂ ਬਾਅਦ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਅਜਿਹੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ। ਸਦਨ ਨੇ ਆਵਾਜ਼ ਵੋਟ ਦੁਆਰਾ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੇ ਬਾਵਜੂਦ, ਹੰਗਾਮਾ ਘੱਟ ਨਹੀਂ ਹੋਇਆ। ਵਿਰੋਧੀ ਧਿਰ ਦੇ ਅੱਠ ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਕੀਤੀ ਗਈ। ਉਨ੍ਹਾਂ ਸਾਰਿਆਂ ਨੂੰ ਮੌਜੂਦਾ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
