ਪੰਜਾਬ, ਹਰਿਆਣਾ, ਦਿੱਲੀ ਅਤੇ ਜੰਮੂ-ਕਸ਼ਮੀ ’ਚ ਸ਼ੁਕਰਵਾਰ ਨੂੰ ਸੰਘਣੀ ਧੁੰਦ ਛਾਈ ਰਹੀ, ਜਦਕਿ ਖੇਤਰ ’ਚ ਘੱਟੋ-ਘੱਟ ਤਾਪਮਾਨ ਆਮ ਹੱਦ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਉੱਪਰ ਭਾਰਤ ਦੇ ਵੱਡੇ ਹਿੱਸੇ ਪਿਛਲੇ ਕੁੱਝ ਦਿਨਾਂ ਤੋਂ ਸੰਘਣੀ ਧੁੰਦ ਦੀ ਲਪੇਟ ’ਚ ਹਨ, ਜਿਸ ਕਾਰਨ ਜ਼ਿਆਦਾਤਰ ਥਾਵਾਂ ’ਤੇ ਧੁੰਦ ਵਿਚਕਾਰ ਦਿਸਣ ਦੀ ਦੂਰੀ ਘੱਟ ਗਈ ਹੈ। ਹਰਿਆਣਾ ਦੇ ਅੰਬਾਲਾ ’ਚ ਘੱਟੋ-ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਕਰਨਾਲ ’ਚ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਹਤਕ ’ਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਨਾਰਨੌਲ ਅਤੇ ਹਿਸਾਰ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 4.2 ਡਿਗਰੀ ਸੈਲਸੀਅਸ ਅਤੇ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
