ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੰਚਾਲਨ ਕਮੇਟੀ ਦੀ ਬੈਠਕ ਬੁੱਧਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ਪਾਰਟੀ ਹੈੱਡਕੁਆਰਟਰ ਇੰਦਰਾ ਭਵਨ ‘ਚ ਹੋਈ,ਪਾਰਟੀ ਦੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ, ਭੂਪੇਂਦਰ ਹੁੱਡਾ ਅਤੇ ਰਣਦੀਪ ਸਿੰਘ ਸੁਰਜੇਵਾਲਾ ਅਤੇ ਸੂਬੇ ਦੇ ਹੋਰ ਨੇਤਾਵਾਂ ਨੇ ਬੈਠਕ ‘ਚ ਸ਼ਿਰਕਤ ਕੀਤੀ।ਮੀਟਿੰਗ ਤੋਂ ਬਾਅਦ ਕਾਂਗਰਸ ਸੰਸਦ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਇਹ ਹਰਿਆਣਾ ਦੀ ਤ੍ਰਾਸਦੀ ਹੈ। ਅਸੀਂ ਜਿੱਤ ਕੇ ਹਾਰੇ ਸੀ।ਉਨ੍ਹਾਂ ਕਿਹਾ ਕਿ ਲੋਕ ਹਰਿਆਣਾ ਵਿੱਚ ਸੱਤਾ ਪਰਿਵਰਤਨ ਦੀ ਉਮੀਦ ਕਰ ਰਹੇ ਸਨ ਅਤੇ ਇਸ ਲਈ ਕੰਮ ਵੀ ਕਰ ਰਹੇ ਸਨ, ਪਰ ਬਦਕਿਸਮਤੀ ਨਾਲ ਅਜਿਹਾ ਨਹੀਂ ਹੋ ਸਕਿਆ, ਇਸ ਦੇ ਪਿੱਛੇ ਜੋ ਵੀ ਕਾਰਨ ਹੋਣ, ਭਾਵੇਂ ਉਹ ਅੰਦਰੂਨੀ ਜਾਂ ਬਾਹਰੀ ਹੋਣ।ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਇਸ ਬਾਰੇ ਸੀ ਕਿ ਸੰਗਠਨ ਨੂੰ ਕਿਵੇਂ ਮਜ਼ਬੂਤ ਕੀਤਾ ਜਾਵੇ ਅਤੇ ਸੀਡਬਲਿਊਸੀ ਵੱਲੋਂ ਬੇਲਾਗਾਵੀ ਵਿੱਚ ਦਿੱਤੇ ਪ੍ਰੋਗਰਾਮਾਂ ਨੂੰ ਕਿਵੇਂ ਅੱਗੇ ਲਿਜਾਇਆ ਜਾਵੇ ਅਤੇ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਦੇ ਜਨਰਲ ਸਕੱਤਰਾਂ ਅਤੇ ਇੰਚਾਰਜਾਂ ਨਾਲ ਮੀਟਿੰਗ (Meeting) ਵਿੱਚ ਕੀ ਫੈਸਲਾ ਕੀਤਾ ਗਿਆ।
