ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ,ਚੋਣ ਕਮਿਸ਼ਨ (Election Commission) ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ,ਹਰਿਆਣਾ ‘ਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ,ਇਸ ਦੇ ਨਾਲ ਹੀ ਦਿੱਲੀ,ਯੂਪੀ,ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ ‘ਚ ਵੀ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ,3 ਅਕਤੂਬਰ ਨੂੰ ਹਰਿਆਣਾ ‘ਚ ਚੋਣ ਪ੍ਰਚਾਰ ਦਾ ਆਖਰੀ ਦਿਨ ਸੀ ਜੋ ਖਤਮ ਹੋ ਚੁੱਕਾ ਹੈ,ਵੀਰਵਾਰ ਸ਼ਾਮ 6 ਵਜੇ ਤੋਂ 5 ਅਕਤੂਬਰ ਦੀ ਸ਼ਾਮ ਤੱਕ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ,ਇਸ ਤੋਂ ਇਲਾਵਾ 8 ਅਕਤੂਬਰ ਨੂੰ ਚੋਣ ਨਤੀਜਿਆਂ ਵਾਲੇ ਦਿਨ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ।
