ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ

0 minutes, 1 second Read

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ,18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ,19 ਜਨਵਰੀ 2025 ਨੂੰ ਵੋਟਾਂ ਪੈਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ ਕਰ ਦਿੱਤਾ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਵੇਂ ਸਾਲ 2025 ਦੇ ਜਨਵਰੀ ਮਹੀਨੇ ਵਿੱਚ ਹੋਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee)  ਚੋਣਾਂ 19 ਜਨਵਰੀ, 2025 ਨੂੰ ਹੋਣਗੀਆਂ,ਚੋਣਾਂ ਸਬੰਧੀ ਨੋਟੀਫਿਕੇਸ਼ਨ (Notification) ਅਗਲੇ ਹਫਤੇ 18 ਦਸੰਬਰ ਨੂੰ ਜਾਰੀ ਕੀਤਾ ਜਾਵੇਗਾ,ਇਸ ਤੋਂ ਬਾਅਦ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਕੀਤੀ ਜਾਵੇਗੀ ਜੋ ਕਿ 2 ਜਨਵਰੀ, 2025 ਨੂੰ ਦੁਪਹਿਰ ਬਾਅਦ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ,ਫਿਰ 3 ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ,ਇਸ ਮਗਰੋਂ 19 ਜਨਵਰੀ ਨੂੰ ਚੋਣਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ,ਚੋਣ ਪੂਰਾ ਹੋਣ ਤੋਂ ਤੁਰੰਤ ਬਾਅਦ ਬੂਥਾਂ ’ਤੇ ਗਿਣਤੀ ਕਰਵਾ ਦਿੱਤੀ ਜਾਵੇਗੀ।

Similar Posts

Leave a Reply

Your email address will not be published. Required fields are marked *