ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

author
0 minutes, 2 seconds Read

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਫਗਵਾੜਾ ਨੂੰ ਪਾਰਟੀ ਵਿੱਚ ਕੀਤਾ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਸ਼ਹੂਰ ਪਹਿਲਵਾਨ ਪ੍ਰੀਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਓਐੱਸਡੀ ਰਾਜਵੀਰ ਵੀ ਮੌਜੂਦ ਸਨ।

ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਡੇ ਖ਼ਿਤਾਬ ਆਪਣੇ ਨਾਮ ਕਰ ਚੁੱਕੇ ਪਹਿਲਵਾਨ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿੱਚ, ਸਗੋਂ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਤਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ ‘ਤੇ ਇਹ ਵਧਦਾ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਬਦਲਾਅ ਦੀ ਰਾਹ ‘ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਤਪਾਲ ਸਿੰਘ ਵਰਗੇ ਜ਼ਮੀਨ ਨਾਲ ਜੁੜੇ ਖਿਡਾਰੀਆਂ ਦੇ ਆਉਣ ਨਾਲ ਪਾਰਟੀ ਦੀਆਂ ਜੜ੍ਹਾਂ ਹੋਰ ਡੂੰਘੀਆਂ ਹੋਣਗੀਆਂ।

ਦੂਜੇ ਪਾਸੇ ਪਹਿਲਵਾਨ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਉਨ੍ਹਾਂ ਦੇ ਮਿਸ਼ਨ ਨੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਸੰਕਲਪ ਲਿਆ ਕਿ ਉਹ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਜਨਹਿੱਤ ਦੇ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਸਿਆਸੀ ਭਵਿੱਖ ਦੀ ਕਾਮਨਾ ਕੀਤੀ।

Similar Posts

Leave a Reply

Your email address will not be published. Required fields are marked *