ਚੰਡੀਗੜ੍ਹ, 29 ਮਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ‘ਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਐੱਸ. ਸੀ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਸੀ। ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਵੱਲੋਂ ਐਸ.ਪੀ. ਹੈੱਡਕੁਆਟਰ ਸ੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਆਰੰਭ ਕਰ ਦਿੱਤਾ ਹੈ।
ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ‘ਚ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਐੱਸ. ਸੀ ਕਮਿਸ਼ਨ ਵੱਲੋਂ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਅਤੇ ਮੈਟਾ ਦੀ ਰਿਪੋਰਟ 1 ਜੁਲਾਈ, 2026 ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।
