11 ਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ SIR ਕੈਂਪ ਲਗਾਏ ਜਾਣਗੇ: ਸੀਈਓ ਅਨਿੰਦਿਤਾ ਮਿੱਤਰਾ

author
0 minutes, 2 seconds Read

ਚੰਡੀਗੜ੍ਹ, 9 ਜੁਲਾਈ, 2026: ਪੰਜਾਬ ਭਰ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਹਿੱਸੇ ਵਜੋਂ ਘਰ-ਘਰ ਜਾ ਕੇ ਗਿਣਤੀ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ 24 ਜੁਲਾਈ ਤੱਕ ਜਾਰੀ ਰਹੇਗੀ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ (poling booth) ‘ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੋਟਰ ਆਪਣੇ ਗਿਣਤੀ ਫਾਰਮ ਭਰ ਸਕਣ ਅਤੇ ਜਮ੍ਹਾਂ ਕਰਵਾ ਸਕਣ।

ਮੁੱਖ ਚੋਣ ਅਧਿਕਾਰੀ (CEO) ਪੰਜਾਬ, ਸ਼੍ਰੀਮਤੀ ਅਨਿੰਦਿਤਾ ਮਿੱਤਰਾ, IAS ਨੇ ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਨੇ ਕਿਹਾ, “ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (BLO) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਓ। ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਹਰੇਕ ਯੋਗ ਵੋਟਰ ਨੂੰ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।” ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਲਈ ਬੂਥ ਲੈਵਲ ਅਫਸਰ (BLO) ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

Similar Posts

Leave a Reply

Your email address will not be published. Required fields are marked *