ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

author
0 minutes, 1 second Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ ‘ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾਵੇ।”

ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਹਮਦਰਦੀ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ, “ਉਨ੍ਹਾਂ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ।”

Similar Posts

Leave a Reply

Your email address will not be published. Required fields are marked *