ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਤੇਜ਼, 2 ਦਸੰਬਰ ਨੂੰ ਫਰੀਦਕੋਟ ਤੋਂ ਸਜਾਇਆ ਜਾਵੇਗਾ ਵਿਸ਼ਾਲ ਕੀਰਤਨ

author
0 minutes, 0 seconds Read

ਫਰੀਦਕੋਟ, 28 ਨਵੰਬਰ 2026 : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਤੋਂ 6 ਦਸੰਬਰ ਤੱਕ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਮਰਪਿਤ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਕੀਰਤਨ ਕੱਢੇ ਜਾਣਗੇ। ਇਨ੍ਹਾਂ ਵਿੱਚੋਂ ਫਰੀਦਕੋਟ ਤੋਂ ਨਿਕਲਣ ਵਾਲਾ ਕੀਰਤਨ 2 ਦਸੰਬਰ ਨੂੰ ਸਵੇਰੇ 8 ਵਜੇ ਕਿਲਾ ਮੁਬਾਰਕ ਤੋਂ ਸ਼ੁਰੂ ਹੋਵੇਗਾ।

ਇਹ ਕੀਰਤਨ ਪੁਰਾਣੀ ਅਨਾਜ ਮੰਡੀ, ਖਾਲਸਾ ਦੀਵਾਨ ਗੁਰਦੁਆਰਾ, ਘੰਟਾ ਘਰ ਚੌਕ, ਭਾਈ ਕਨ੍ਹਈਆ ਚੌਕ, ਕੋਤਵਾਲੀ ਅਤੇ ਸਾਦਿਕ ਚੌਕ ਤੋਂ ਹੁੰਦਾ ਹੋਇਆ ਪਿੰਡ ਪਿਪਲੀ, ਰਾਜੋਵਾਲਾ ਅਤੇ ਗੋਲੇਵਾਲਾ ਰਾਹੀਂ ਫਿਰੋਜ਼ਪੁਰ ਦੇ ਸਾਈਂ ਵਾਲਾ ਪਿੰਡ ਪਹੁੰਚੇਗਾ।

ਕੀਰਤਨ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ, ਇਸ ਲਈ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ, ਟ੍ਰੈਫਿਕ ਅਤੇ ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ। ਇਸ ਤੋਂ ਇਲਾਵਾ ਨਗਰ ਕੌਂਸਲ ਨੂੰ ਸਫ਼ਾਈ ਦਾ ਖਾਸ ਧਿਆਨ ਰੱਖਣ ਅਤੇ ਸਬੰਧਤ ਵਿਭਾਗਾਂ ਨੂੰ ਪੀਣ ਵਾਲੇ ਪਾਣੀ, ਮੈਡੀਕਲ ਟੀਮਾਂ, ਐਂਬੂਲੈਂਸਾਂ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਵਿੱਚ ਐਸਡੀਐਮ ਫਰੀਦਕੋਟ ਪਾਇਲ ਗੋਇਲ, ਐਸਡੀਐਮ ਕੋਟਕਪੂਰਾ ਜਸਪਾਲ ਸਿੰਘ ਬਰਾੜ, ਐਸਡੀਐਮ ਜੈਤੋ ਵਿਕਰਮਜੀਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

Similar Posts

Leave a Reply

Your email address will not be published. Required fields are marked *