ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਦੀ ਐਂਟਰੀ : ਪੜ੍ਹੋਂ ਪੂਰੀ ਖਬਰ

Farmers Protest: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੀ ਕਾਨੂੰਨੀ ਟੀਮ ਦੇ ਮੁਖੀ ਵੀ ਮੌਜੂਦ ਰਹਿਣਗੇ। ਉਹ ਇਸ ਸੰਘਰਸ਼ ਨੂੰ ਲੈ ਕੇ ਆਪਣੀ ਰਣਨੀਤੀ ਬਣਾਉਣਗੇ।

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਸੱਤਾਧਾਰੀ ਤੋਂ ਲੈ ਕੇ ਵਿਰੋਧੀ ਪਾਰਟੀਆਂ ਵੀ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੀ ਕਾਨੂੰਨੀ ਟੀਮ ਦੇ ਮੁਖੀ ਵੀ ਮੌਜੂਦ ਰਹਿਣਗੇ। ਉਹ ਇਸ ਸੰਘਰਸ਼ ਨੂੰ ਲੈ ਕੇ ਆਪਣੀ ਰਣਨੀਤੀ ਬਣਾਉਣਗੇ। ਇਸ ਮੌਕੇ ਕਾਂਗਰਸ ਲੀਗਲ ਸੈਲ ਦੇ ਚੇਅਰਮੈਨ ਬਿਪਨ ਘਈ ਅਤੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਪ੍ਰੀਤ ਖਡਿਆਲ ਵੀ ਮੌਜੂਦ ਰਹਿਣਗੇ।

ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਰਹੀ ਬੇਨਤੀਜਾ ਦਸ ਦੇਈਏ ਕਿ ਸੋਮਵਾਰ ਰਾਤ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਕਰੀਬ ਸਾਢੇ ਪੰਜ ਘੰਟੇ ਚੱਲੀ। ਮੀਟਿੰਗ ਵਿੱਚ ਐਮਐਸਪੀ ਸਮੇਤ ਕਿਸੇ ਵੀ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ। ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਅਸੀਂ ਨਹੀਂ ਚਾਹੁੰਦੇ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਪਵੇ। ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ।

Leave a Reply

Your email address will not be published. Required fields are marked *