ਕਿਸਾਨ ਅੰਦੋਲਨ ਦੇ ਚੱਲਦੇ ਕਿਸਾਨਾਂ ਨੇ ਕਈ ਰੈਲਾਂ ਰੋਕਿਆ। ਇਸ ਦੇ ਚੱਲਦੇ ਕਈ ਰੇਲਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਕਿਸਾਨਾਂ ਦੇ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4.30 ਵਜੇ ਆਉਣ ਵਾਲੀ ਸਾਰੀਆ ਰੇਲਾਂ ਨੂੰ ਰੱਦ ਕਰਨਾ ਪਿਆ।
ਦਿੱਲੀ ਤੋਂ ਆਉਣ ਵਾਲੀ ਸ਼ਤਾਬਦੀ ਐਕਸਪ੍ਰੈਸ ਨੂੰ ਬਿਆਸ ਰੇਲਵੇ ਸਟੇਸ਼ਨ ਉਤੇ ਖਾਲੀ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਸ ਰੇਲਗੱਡੀ ਨੂੰ ਵਾਪਸ ਲੁਧਿਆਣਾ ਲਿਜਾ ਕੇ ਸਫਾਈ ਕਰਵਾ ਕੇ ਨਵੀਂ ਦਿੱਲੀ ਲਈ ਰਵਾਨਾ ਕੀਤਾ ਗਿਆ।
ਕਿਸਾਨਾਂ ਵੱਲੋਂ ਦੁਪਹਿਰ 12 ਤੋਂ 4 ਵਜੇ ਤੱਕ ਰੇਲਵੇ ਟ੍ਰੈਕ ਜਾਮ ਕੀਤਾ ਗਿਆ।