ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬੀ ਹੀ ਪੰਜਾਬੀਆਂ ਦੇ ਦੁਸ਼ਮਣ ਬਣਦੇ ਜਾ ਰਹੇ ਹਨ। ਅਜਿਹੀ ਹੀ ਇੱਕ ਘਟਨਾ ਕੈਨੇਡਾ ਦੇ Ontario ਸੂਬੇ ਦੇ ਬਰੈਂਪਟਨ ਸ਼ਹਿਰ ਵਿੱਚ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮਾਮਲੇ ਨਾਲ ਸਬੰਧਤ ਵੀਡੀਓ ਫੁਟੇਜ ਦੀ ਭਾਲ ਕਰ ਰਹੀ ਹੈ। ਮ੍ਰਿਤਕ ਨਿਸ਼ਾਨ ਥਿੰਦ (18) ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।
ਇਸ ਤੋਂ ਬਾਅਦ 16 ਸਾਲਾ ਪ੍ਰੀਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸਨੂੰ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ ਦੇ ਸਾਹਮਣੇ ਪੇਸ਼ ਕਰਕੇ ਹਿਰਾਸਤ ਵਿੱਚ ਲਿਆ ਗਿਆ ਹੈ। ਕੈਨੇਡੀਅਨ ਜਾਸੂਸਾਂ ਨੇ ਕਿਹਾ ਹੈ ਕਿ ਘਟਨਾ ਦੀ ਵੀਡੀਓ ਫੁਟੇਜ ਦੀ ਜਾਣਕਾਰੀ ਰੱਖਣ ਵਾਲੇ ਹੋਮੀਸਾਈਡ ਨਾਲ ਸੰਪਰਕ ਕਰ ਸਕਦੇ ਹਨ।