ਵੇਰਕਾ ਦੁੱਧ ਦੀਆ ਕੀਮਤਾ ਵਿੱਚ ਇਕ ਵਾਰ ਫੇਰ ਵਾਧਾ

0 minutes, 0 seconds Read

ਪੰਜਾਬ ਦੇ ਵੇਰਕਾ ਮਿਲਕ ਪਲਾਂਟ ਨੇ ਪੰਜਾਬ ਭਰ ਵਿੱਚ ਦੁੱਧ ਦੀਆਂ ਵਿਕਰੀ ਕੀਮਤਾਂ ਵਿੱਚ ਦੋ ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ ।

ਦੁੱਧ ਦੀਆਂ ਕੀਮਤਾਂ ਵਿੱਚ ਇਹ ਵਾਧਾ 3-6-2024 ਤੋਂ ਲਾਗੂ ਹੋਵੇਗਾ। ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਡਾ ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਇਹ ਵਾਧਾ ਗਰਮੀ ਦੇ ਮੌਸਮ ਵਿੱਚ ਦੁੱਧ ਦੇ ਖ੍ਰੀਦ ਮੁੱਲਾਂ ਵਿੱਚ ਹੁੰਦੇ ਵਾਧੇ ਦੇ ਕਾਰਣ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਮੌਸਮ ਵਿੱਚ ਵਧੇ ਤਾਪਮਾਨ ਅਤੇ ਤੇਜ ਗਰਮੀ ਦੇ ਕਾਰਨ ਦੁੱਧ ਦੇ ਉਤਪਾਦਨ ਵਿਚ ਗਿਰਾਵਟ ਦਰਜ ਕੀਤੀ ਜਾਂਦੀ ਹੈ ਜਿਸਦੇ ਕਾਰਣ ਕੱਚੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਹੁੰਦਾ ਹੈ ।

ਜਿਸਦੇ ਸਿੱਟੇ ਵੱਜੋਂ ਦੁੱਧ ਦੀ ਪ੍ਰੋਸੈਸਿੰਗ ਅਤੇ ਉਤਪਾਦਨ ਦੇ ਵਧਦੇ ਖਰਚਿਆਂ ਨੂੰ ਸੰਤੁਲਨ ਕਰਨ ਵਾਸਤੇ ਦੁੱਧ ਦੇ ਖ੍ਰੀਦ ਮੁੱਲਾਂ ਵਿੱਚ ਵਾਧਾ ਕੀਤਾ ਗਿਆ ਹੈ।

Similar Posts

Leave a Reply

Your email address will not be published. Required fields are marked *