ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ।
ਸਮੁੱਚੇ ਪੰਜਾਬੀਆਂ ਨੂੰ ਦਹਿਸ਼ਤਗਰਦ ਕਰਾਰ ਦੇਣ ਤੋਂ ਪਹਿਲਾਂ ਸੁਤੰਤਰਤਾ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਤੁਕਾ ਬਿਆਨ ਕੰਗਨਾ ਵਰਗੀ ਜਨਤਕ ਹਸਤੀ ਨੂੰ ਸ਼ੋਭਾ ਨਹੀਂ ਦਿੰਦਾ।