ਪੰਜਾਬ ਵਿਚ ਮਾਨਸੂਨ 1 ਅਗਸਤ ਤੋਂ ਬਾਅਦ ਮੁੜ ਸੁਸਤ ਹੋ ਗਿਆ ਸੀ, ਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ, ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਪੰਜਾਬ ਵਿੱਚ 7 ਅਗਸਤ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਸ਼ਨੀਵਾਰ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲ ਛਾਏ ਰਹੇ,ਅੰਮ੍ਰਿਤਸਰ, ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ,ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ,ਪੰਜਾਬ ‘ਚ ਅੱਜ ਐਤਵਾਰ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।
ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ,ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।