ਆਪ’ ਆਗੂਆਂ ਨੇ ਡਾ. ਅੰਬੇਡਕਰ ਦੀ ਤੋੜ-ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਕੀਤੇ ਭੇਟ*

0 minutes, 3 seconds Read

‘ਆਪ’ ਆਗੂਆਂ ਨੇ ਅਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਤੋੜ ਫੋੜ ਕੀਤੀ ਗਈ ਮੂਰਤੀ ‘ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ‘ਆਪ’ ਆਗੂਆਂ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੀ ਜਿਨ੍ਹੀਂ ਨਿਖੇਧੀ ਨਹੀਂ ਕੀਤੀ ਜਾਵੇ ਕੰਮ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਆਪਣੇ ਸਾਥੀ ਕੈਬਨਿਟ ਮੰਤਰੀਆਂ ਹਰਪਾਲ ਚੀਮਾ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਅਤੇ ‘ਆਪ’ ਆਗੂ ਡਾ.ਸੰਨੀ ਆਹਲੂਵਾਲੀਆ ਨਾਲ ਹੈਰੀਟੇਜ ਸਟਰੀਟ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਸਥਾਨ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।

ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਸੂਬੇ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਹੈ। ਆਮ ਆਦਮੀ ਪਾਰਟੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਦਾ ਪੂਰਾ ਵਿਸ਼ਵ ਸਤਿਕਾਰ ਕਰਦਾ ਹੈ। ਸਾਰੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਆਪਸੀ ਭਾਈਚਾਰਾ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਦੋਸ਼ੀਆਂ ਅਤੇ ਸਾਜ਼ਿਸ਼ ਰਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਮਾਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ। ਇੱਥੇ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ। ਜੋ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਉਹ ਕਦੇ ਸਫਲ ਨਹੀਂ ਹੋਵੇਗਾ।

ਚੀਮਾ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ, ਪੰਜਾਬ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਚਾਰ ਦਿਨ ਦਾ ਰਿਮਾਂਡ ਮਿਲਿਆ ਹੈ। ਉਸ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ। ਪੁਲਿਸ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਨਾ ਕਰ ਸਕੇ।

Similar Posts

Leave a Reply

Your email address will not be published. Required fields are marked *