ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਕਰਨਗੇ ਰੂਪਨਗਰ ਦਾ ਦੌਰਾ

0 minutes, 0 seconds Read

ਚੰਡੀਗੜ੍ਹ, 15 ਅਪ੍ਰੈਲ:

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ 16 ਅਪ੍ਰੈਲ, 2025 ਨੂੰ ਰੂਪਨਗਰ ਦਾ ਦੌਰਾ ਕਰਨਗੇ, ਜਿੱਥੇ ਉਹ ਸਰਕਾਰੀ ਕਾਲਜ, ਰੂਪਨਗਰ ਵਿਖੇ ਕਰਵਾਏ ਜਾ ਰਹੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਇਕੱਠ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕਰਨਗੇ।

ਇਸ ਦੌਰੇ ਦੌਰਾਨ ਉਹ ਸਖੀ ਵਨ ਸਟਾਪ ਸੈਂਟਰ ਅਤੇ ਮਹਿਲਾ ਸੈੱਲ, ਰੂਪਨਗਰ ਦਾ ਵੀ ਦੌਰਾ ਕਰਨਗੇ ਤਾਂ ਜੋ ਮੁਸੀਬਤ ਵਿੱਚ ਫਸੀਆਂ ਔਰਤਾਂ ਦੀ ਸਹਾਇਤਾ ਲਈ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ ਜਾ ਸਕੇ।

ਦੱਸਣਯੋਗ ਹੈ ਕਿ ਚੇਅਰਪਰਸਨ ਸ੍ਰੀਮਤੀ ਗਿੱਲ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣਗੇ ਅਤੇ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਸੇਧ ਵੀ ਦੇਣਗੇ।

Similar Posts

Leave a Reply

Your email address will not be published. Required fields are marked *