ਚੰਡੀਗੜ੍ਹ ਹਵਾਈ ਅੱਡਾ (Chandigarh Airport) ਤੁਰੰਤ ਪ੍ਰਭਾਵ ਨਾਲ ਆਮ ਨਾਗਰਿਕ ਉਡਾਣ ਸੰਚਾਲਨ ਲਈ ਖੋਲ੍ਹ ਦਿੱਤਾ ਗਿਆ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ।
ਭਾਰਤੀ ਫੌਜ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ 6-7 ਮਈ ਦੀ ਰਾਤ ਨੂੰ ਪਾਕਿਸਤਾਨ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਵੱਡਾ ਹਮਲਾ ਕੀਤਾ ਸੀ।ਭਾਰਤ ਵੱਲੋਂ ‘ਆਪ੍ਰੇਸ਼ਨ ਸਿੰਦੂਰ’ (Operation Sindoor) ਤਹਿਤ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ ‘ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ।
ਇਸ ਕਾਰਨ ਉੱਤਰੀ ਅਤੇ ਪੱਛਮੀ ਭਾਰਤ ਦੇ 18 ਹਵਾਈ ਅੱਡੇ ਅਸਥਾਈ ਤੌਰ ‘ਤੇ ਬੰਦ ਕਰ ਦਿੱਤੇ ਗਏ ਸਨ। ਇਨ੍ਹਾਂ ਬੰਦ ਹਵਾਈ ਅੱਡਿਆਂ ਵਿੱਚ ਚੰਡੀਗੜ੍ਹ ਵੀ ਸ਼ਾਮਲ ਸੀ।ਇਸ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਨੇ ਸੈਕਟਰ-31 ਥਾਣੇ ਅਧੀਨ ਇੱਕ ਹੋਰ ਚੌਕੀ ਬਣਾਈ ਸੀ।