Latest News ਭਾਸ਼ਾ ਵਿਭਾਗ ਵਿਵਾਦਾਂ ‘ਚ, ਗੁਰੂ ਤੇਗ ਬਹਾਦਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ‘ਚ ਪਏ Bhangra 0 minutes, 0 seconds Read ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਵਰੇ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਸ਼੍ਰੀਨਗਰ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਗਾਇਕ ਵੀਰ ਸਿੰਘ ਵੱਲੋਂ ਗੀਤ ਗਾਉਣਾ ਅਤੇ ਮੌਜੂਦ ਲੋਕਾਂ ਵੱਲੋਂ ਭੰਗੜੇ ਪਾਉਣ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। 2025 ਦਾ ਇਹ ਸਾਲ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ 350ਵਾਂ ਵਰ੍ਹਾ ਹੈ। ਇਸ ਪ੍ਰਥਾਏ ਭਾਸ਼ਾ ਵਿਭਾਗ ਪੰਜਾਬ ਵੱਲੋਂ ‘ਤੇਗ ਬਹਾਦਰ ਸਿਮਰਿਐ’ ਦੇ ਸਿਰਲੇਖ ਅਧੀਨ ਸਮਾਗਮਾਂ ਸ਼੍ਰੀਨਗਰ ਵਿਖੇ ਕਰਵਾਏ ਜਾ ਰਹੇ। ਸ਼੍ਰੀਨਗਰ ਦੇ ਟੈਗੋਰ ਹਾਲ ਵਿਚ 24 ਜੁਲਾਈ ਨੂੰ ਸ਼ੁਰੂ ਹੋਏ ਸਮਾਗਮ ਵਿੱਚ ਪੰਜਾਬ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਾਮਿਲ ਹੋਏ। ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਆਤਮ ਗਿਆਨ ਸਿਲੇਖ ਹੇਠ ਸੰਗੀਤਕ ਪ੍ਰੋਗਰਾਮ ਹੋਇਆ। ਇਸ ਵਿਚ ਗਾਇਕ ਵੀਰ ਸਿੰਘ ਵਲੋਂ ਗੁਰੂ ਸ਼੍ਰੀ ਤੇਗ ਬਹਾਦਰ ਜੀ ਦੀ ਬਾਣੀ ਤੇ ਸੂਫ਼ੀ ਗਾਇਨ ਬਾਰੇ ਦੱਸਿਆ ਗਿਆ। ਪ੍ਰੰਤੂ ਇਸੇ ਦੌਰਾਨ ਹੀ ਗਾਇਕ ਬੀਰ ਸਿੰਘ ਨੇ ‘ਮੇਰਾ ਤੇਰੇ ਵਿਚ ਸੋਹਣੀਏ ਖਿਆਲ ਰਹਿੰਦਾ ਏ’ ਗੀਤ ਗਾਇਆ ਅਤੇ ਪ੍ਰੋਗਰਾਮ ਵਿਚ ਮੌਜੂਦ ਕੁਝ ਲੋਕ ਵਲੋਂ ਰੱਜ ਕੇ ਭੰਗੜਾ ਪਾਇਆ ਗਿਆ, ਜਿਨਾਂ ਵਿੱਚ ਵਿਭਾਗ ਦੇ ਮੁਲਾਜ਼ਮ ਵੀ ਸ਼ਾਮਲ ਸਨ। ਜੰਮੂ ਅਤੇ ਕਸ਼ਮੀਰ ਅਕੈਡਮੀ ਆਫ ਆਰਟ, ਕਲਚਰ ਐਂਡ ਲੈਗੂਏਜਿਜ਼ ਸ੍ਰੀਨਗਰ ਦੇ ਸਹਿਯੋਗ ਨਾਲ ‘ਗੁਰ ਵਿਚਾਰ’ ਸਿਰਲੇਖ ਅਧੀਨ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਫਲਸਫ਼ੇ ਤੇ ਸ਼ਹਾਦਤ ਬਾਰੇ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਗਾਇਕ ਵੱਲੋਂ ਸ਼ਹੀਦੀ ਸਮਾਗਮ ਦੇ ਪ੍ਰੋਗਰਾਮ ਵਿੱਚ ਗਾਏ ਜਾ ਰਹੇ ਰੋਮਾਂਟਿਕ ਗੀਤ ਅਤੇ ਲੋਕਾਂ ਵੱਲੋਂ ਪਾਏ ਜਾ ਰਹੇ ਭੰਗੜੇ ਨੂੰ ਲੈ ਕੇ ਸਿੱਖ ਵਿਦਵਾਨਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ।
Latest NewsNewsPress ReleasesPunjab ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ By