Latest NewsNews Jalandhar ‘ਚ ਤੇਲ ਤੇ ਗੈਸ ਦੀ ਕੋਈ ਕਿੱਲਤ ਨਹੀਂ! ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ By Admin 0 minutes, 0 seconds Read ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਦੀਆਂ ਵੱਖ-ਵੱਖ ਐਲ.ਪੀ.ਜੀ. ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਦੀਆਂ ਵੱਖ-ਵੱਖ ਐਲ.ਪੀ.ਜੀ. ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਪੈਟਰੋਲੀਅਮ ਪਦਾਰਥਾਂ ਅਤੇ ਰਸੋਈ ਗੈਸ ਸਿਲੰਡਰਾਂ ਦੀ ਉਪਲਬਧਤਾ ਅਤੇ ਸਟਾਕ ਦੀ ਸਥਿਤੀ ਦਾ ਜਾਇਜ਼ਾ ਲੈਣਾ ਸੀ। ਮੀਟਿੰਗ ਵਿੱਚ ਐਲ.ਪੀ.ਜੀ. ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰੀਮਤੀ ਹਰਸਿਮਰਤ ਕੌਰ, ਜਲੰਧਰ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਸੁਖਮੋਹਨ ਸਿੰਘ ਅਤੇ ਪੈਟਰੋਲ ਪੰਪ ਪੰਜਾਬ ਦੇ ਬੁਲਾਰੇ ਮੋਂਟੀ ਸਹਿਗਲ ਸਮੇਤ ਕਰੀਬ 20 ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ। ਸਪਲਾਈ ਚੇਨ ਸੁਚਾਰੂ, ਘਬਰਾਉਣ ਦੀ ਲੋੜ ਨਹੀਂ ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਜਨਤਕ ਮੰਗਾਂ ਨੂੰ ਪੂਰਾ ਕਰਨ ਅਤੇ ਸਟਾਕ ਦੀ ਵੰਡ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲੰਧਰ ਵਿੱਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦਾ ਲੋੜੀਂਦਾ ਸਟਾਕ ਮੌਜੂਦ ਹੈ, ਇਸ ਲਈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿੱਚ ਆ ਕੇ ਵਾਧੂ ਖ਼ਰੀਦਦਾਰੀ ਕਰਨ ਤੋਂ ਬਚਣ, ਕਿਉਂਕਿ ਸਪਲਾਈ ਚੇਨ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ ਅਤੇ ਕਿਸੇ ਕਿਸਮ ਦੀ ਕਿੱਲਤ ਨਹੀਂ ਹੋਣ ਦਿੱਤੀ ਜਾਵੇਗੀ। ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਚੇਤਾਵਨੀ ਸੀ.ਪੀ. ਜਲੰਧਰ ਨੇ ਸਪੱਸ਼ਟ ਕੀਤਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਤੇਲ ਅਤੇ ਗੈਸ ਦੇ ਸਟਾਕ ‘ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਦੀ ਨਾਜਾਇਜ਼ ਸਟੋਰੇਜ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਐਸੋਸੀਏਸ਼ਨਾਂ ਨੂੰ ਵੀ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਆਉਂਦਾ ਹੈ, ਤਾਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰਨ। ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਹੋਵੇਗੀ ਕਾਰਵਾਈ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈਆਂ ਜਾਣ ਵਾਲੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਰੱਥ ਅਥਾਰਟੀ ਦੀ ਪੁਸ਼ਟੀ ਤੋਂ ਬਿਨਾਂ ਤੇਲ ਜਾਂ ਗੈਸ ਦੀ ਕਿੱਲਤ ਬਾਰੇ ਗ਼ਲਤ ਜਾਣਕਾਰੀ ਫੈਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ ਰੁਖ਼ ਅਖ਼ਤਿਆਰ ਕਰੇਗੀ। ਉਨ੍ਹਾਂ ਦੁਹਰਾਇਆ ਕਿ ਪੁਲਿਸ ਪ੍ਰਸ਼ਾਸਨ ਜਨਤਾ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
Next Amritsar Police ਦਾ ਵੱਡਾ ਐਕਸ਼ਨ, ISI ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; AK-47 ਤੇ ਆਧੁਨਿਕ ਪਿਸਤੌਲਾਂ ਸਣੇ 2 ਕਾਬੂ
Latest NewsNews ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੂਰਬ ਮਨਾਉਣ ਤੋਂ ਬਾਅਦ ਸਰਧਾਲੂ ਵਾਪਸ ਆਏ By dailyupdates24.com 4 December 20234 December 2023
Latest News ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ By Admin 25 July 202625 July 2026