ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਕੌਮੀ ਪਾਰਟੀ ਹੈ, ਜੋ ਜ਼ਿਮਨੀ ਚੋਣ ਜ਼ੋਰਦਾਰ ਢੰਗ ਨਾਲ ਲੜੇਗੀ ਅਤੇ ਜਿੱਤ ਯਕੀਨੀ ਬਣਾਏਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਇਹ ਚੋਣ ਪੂਰੀ ਤਾਕਤ ਨਾਲ ਲੜੇਗੀ ਅਤੇ ਵਿਧਾਇਕ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਇਸ ਸੀਟ ‘ਤੇ ਜਿੱਤ ਦਰਜ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਬਾਰੇ ਭਾਰੀ ਬਿਆਨਬਾਜ਼ੀ ਦੇ ਬਾਵਜੂਦ 250 ਦਾ ਅੰਕੜਾ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐਨ.ਡੀ.ਏ. ਸਰਕਾਰ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਬਹੁਮਤ ਤੋਂ ਬਹੁਤ ਦੂਰ ਹੈ ਅਤੇ ਲੋਕ ਸਭਾ ਦੇ ਮੌਜੂਦਾ ਸਰੂਪ ਵਿੱਚ ਵਿਰੋਧੀ ਧਿਰ ਵੀ ਬਰਾਬਰ ਦੀ ਮਜ਼ਬੂਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤਾ ਕਿ ਭਗਵਾ ਪਾਰਟੀ ਦੀ ਤਾਨਾਸ਼ਾਹੀ ਇਸ ਵਾਰ ਨਜ਼ਰ ਨਹੀਂ ਆਵੇਗੀ ਕਿਉਂਕਿ ਉਹ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਚਲਾ ਰਹੇ ਹਨ।