ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

author
0 minutes, 1 second Read

ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਪ੍ਰੇਸ਼ਾਨੀ ਲਈ ਸਿੱਧੇ ਤੌਰ ‘ਤੇ ਜਵਾਬਦੇਹ ਹੋਣਗੇ।


ਇੱਥੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਾਫ਼-ਸੁਥਰਾ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੀ ਸਭ ਤੋਂ ਕਾਰਗਰ ਭੂਮਿਕਾ ਨਿਭਾਅ ਸਕਦੇ ਹਨ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਤੌਰ ਉਤੇ ਮੁਹੱਈਆ ਕਰਵਾਈਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਨ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।


ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਇਸ ਕੰਮ ਵਿੱਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀ ਕਿਸੇ ਵੀ ਅਣਗਹਿਲੀ ਲਈ ਸਬੰਧਤ ਡਿਪਟੀ ਕਮਿਸ਼ਨਰ ਨੂੰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਤ ਕਰਨ ਦਾ ਨਿਵੇਕਲਾ ਉਪਰਾਲਾ ਲੈ ਕੇ ਆ ਰਹੀ ਹੈ ਤਾਂ ਜੋ ਲੋਕ ਇਸ ਸਹਾਇਤਾ ਕੇਂਦਰ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ‘ਤੇ ਇਕ ਸਮਰਪਿਤ ਅਧਿਕਾਰੀ ਹਾਜ਼ਰ ਰਹੇਗਾ ਜੋ  ਆਮ ਲੋਕਾਂ ਦੇ ਰੋਜ਼ਮੱਰਾ ਦੇ ਪ੍ਰਸ਼ਾਸਕੀ ਕੰਮਕਾਜ ਨਾਲ ਸਬੰਧਤ ਦਰਖਾਸਤਾਂ ਪ੍ਰਾਪਤ ਕਰੇਗਾ।

Similar Posts

Leave a Reply

Your email address will not be published. Required fields are marked *