ਚੰਡੀਗੜ੍ਹ, 8 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਵਲੋਂ 10 ਜੂਨ 2025 ਦਿਨ ਮੰਗਲਵਾਰ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਬੇਹੁਰਮਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਨੰਗਲ ਗੇਟ ਫਿਲੋਰ ਦਾ ਦੌਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ […]
ਚੰਡੀਗੜ੍ਹ, 8 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ […]
ਅੰਮ੍ਰਿਤਸਰ, 05 ਜੂਨ 2025: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਕਾਰਨ ਇਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਪੱਤਰ ਮੁਤਾਬਕ ਇਹ ਪ੍ਰੀਖਿਆਵਾਂ ਹੁਣ 20 ਜੂਨ 2025 ਨੂੰ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਦੇ ਇਸ ਕਦਮ ਨੂੰ ਸਿੱਖ ਵਿਦਿਆਰਥੀਆਂ ਅਤੇ […]
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ […]
ਚੰਡੀਗੜ੍ਹ, 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ। ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ […]
ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਚੰਡੀਗੜ੍ਹ/ ਰੂਪਨਗਰ, 05 ਜੂਨ: ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ […]
ਚੰਡੀਗੜ੍ਹ, 5 ਜੂਨ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ […]
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ […]
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ […]
ਚੰਡੀਗੜ੍ਹ, 3 ਜੂਨ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ […]
ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ […]
ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ […]
ਅੰਮ੍ਰਿਤਸਰ- ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ […]
ਚੰਡੀਗੜ੍ਹ, 2 ਜੂਨ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ […]
Information and Public Relations Department, Punjab PUNJAB TO BECOME EDUCATION HUB FOR INDIA: HARJOT SINGH BAINS • Education Minister meets representatives of private educational Institutes Chandigarh, June 2: In a significant push to enhance the higher education landscape in Punjab, Higher Education Minister S. Harjot Singh Bains today directed officials to expedite the processing of […]
ਚੰਡੀਗੜ੍ਹ, 2 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਨਵੀਂ ਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ `ਤੇ ਹੋਈ ਮੰਤਰੀ ਮੰਡਲ ਦੀ […]
ਸੰਗਰੂਰ, 30 ਮਈ 2025:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਉਭਵਾਲ ਵਿਖੇ ਅੰਤਮ ਸਸਕਾਰ ਕੀਤਾ ਗਿਆ | ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੂੰ ਵੱਖ-ਵੱਖ ਰਾਜਨੀਤੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਂਟ ਕੀਤੀ | ਇਸਦੇ ਨਾਲ ਹੀ ਰਾਜਨੀਤੀ ਪਾਰਟੀਆਂ ਦੇ ਆਗੂਆਂ ਇਲਾਵਾ ਲੋਕ […]
Blackout in Jalandhar: ਪੰਜਾਬ ਸਮੇਤ ਸਰਹੱਦੀ ਸੂਬਿਆਂ ‘ਚ ਭਲਕੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ | ਇਸੇ ਲੜੀ ਤਹਿਤ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ 31 ਮਈ ਨੂੰ ਜਲੰਧਰ ‘ਚ ਬਲੈਕਆਊਟ ਰਹੇਗਾ। ਇਹ ਬਲੈਕਆਊਟ (Blackout) ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਚੱਲੇਗਾ। ਇਹ ਡ੍ਰਿਲ ਐਮਰਜੈਂਸੀ ਪ੍ਰਤੀਕਿਰਿਆ ਯੋਜਨਾਵਾਂ ਅਤੇ ਸੁਰੱਖਿਆ ਉਪਾਵਾਂ ਦੀ ਕੁਸ਼ਲਤਾ ਦੀ ਜਾਂਚ […]
MI ਬਨਾਮ GT: ਗੁਜਰਾਤ ਟਾਈਟਨਜ਼ ਦੇ ਖ਼ਿਲਾਫ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੁੰਬਈ ਵੱਲੋਂ ਜੌਨੀ ਬੇਅਰਸਟੋ, ਰਿਚਰਡ ਗਲੀਸਨ ਨੇ ਆਪਣਾ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਰਾਜ ਅੰਗਦ ਬਾਵਾ ਨੂੰ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਲੇਇੰਗ 11 ‘ਚ […]
CET 2025: ਅੱਜ ਹਰਿਆਣਾ ਸਟਾਫ ਚੋਣ ਕਮਿਸ਼ਨ ਨੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਮਿਸ਼ਨ ਵੱਲੋਂ ਕਾਮਨ ਐਲੀਜਿਬਿਲੀਟੀ ਟੈਸਟ (CET) 2025 ‘ਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਹੈਲਪਲਾਈਨ ਸੇਵਾ ਸ਼ੁਰੂ ਕੀਤੀ ਹੈ। ਜੇਕਰ ਕੋਈ ਉਮੀਦਵਾਰ CET ਰਜਿਸਟ੍ਰੇਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ […]
ਚੰਡੀਗੜ੍ਹ, 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ […]
ਚੰਡੀਗੜ੍ਹ, 30 ਮਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ ਵੀਰਵਾਰ ਦੇਰ ਸ਼ਾਮ […]
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ ਦੇ ਹੱਲ ਲਈ ਵਿਆਪਕ ਪ੍ਰਬੰਧ ਕੀਤੇ ਹਨ। […]
ਘਰੇਲੂ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ ਵਿੱਚ ਤੇਜ਼ੀ ਦਾ ਰੁਝਾਨ ਨਜ਼ਰ ਆ ਰਿਹਾ ਹੈ। ਅੱਜ ਸੋਨਾ 450 ਰੁਪਏ ਤੋਂ ਲੈ ਕੇ 490 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗਾ ਹੋ ਗਿਆ ਹੈ। ਕੀਮਤਾਂ ਵਿੱਚ ਵਾਧੇ ਕਾਰਨ, ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ 24 ਕੈਰੇਟ ਸੋਨਾ 98,130 ਰੁਪਏ ਤੋਂ ਲੈ ਕੇ 98,280 ਰੁਪਏ ਪ੍ਰਤੀ […]
ਚੰਡੀਗੜ੍ਹ, 28 ਮਈ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ […]
ਚੰਡੀਗੜ੍ਹ, 28 ਮਈ ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀਆਂ […]
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਆਪਣੇ ‘ਆਪ ਸਰਕਾਰ, ਆਪ ਕੇ ਦੁਆਰ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਵਿਆਪਕ ਗੱਲਬਾਤ ਦੌਰਾਨ ਸੂਬੇ ਦੀ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਚਿੰਤਾਵਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕੀਤਾ। ਪਾਰਦਰਸ਼ਤਾ, ਸਮਾਵੇਸ਼ੀ ਅਤੇ ਲੋਕਾਂ ਦੀ ਭਲਾਈ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ […]
*ਚੰਡੀਗੜ੍ਹ, 28 ਮਈ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਤਿੱਖਾ ਹਮਲਾ ਬੋਲਦੀਆਂ ਉਨ੍ਹਾਂ ‘ਤੇ ਪਖੰਡ ਅਤੇ ਬੇਬੁਨਿਆਦ ਪ੍ਰਚਾਰ ਰਾਹੀਂ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਮੀਡੀਆ ਨੂੰ ਸੰਬੋਧਨ ਕਰਦਿਆਂ ਮਾਨ ਨੇ ਮਜੀਠੀਆ ਦੇ ਹਾਲੀਆ ਦਾਅਵਿਆਂ ਨੂੰ ਰੱਦ ਕੀਤਾ ਅਤੇ ਅਕਾਲੀ ਦਲ ਦੇ […]
ਚੰਡੀਗੜ੍ਹ 28 ਮਈ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]
ਚੰਡੀਗੜ੍ਹ, 25 ਮਈ 2025: ਪੰਜਾਬ ਕਿੰਗਜ਼ ਨੂੰ ਪਲੇਆਫ ਤੋਂ ਪਹਿਲਾਂ ਝਟਕਾ ਲੱਗਾ ਹੈ ਅਤੇ ਟੀਮ ਦੇ ਸਪਿਨਰ ਯੁਜਵੇਂਦਰ ਚਾਹਲ (Yuzvendra Chahal) ਜ਼ਖਮੀ ਹੋ ਗਏ ਹਨ। ਟੀਮ ਦੇ ਸਹਾਇਕ ਕੋਚ ਸੁਨੀਲ ਜੋਸ਼ੀ ਨੇ ਪੁਸ਼ਟੀ ਕੀਤੀ ਹੈ ਕਿ ਚਹਿਲ ਸੱਟ ਕਾਰਨ ਦਿੱਲੀ ਕੈਪੀਟਲਜ਼ ਵਿਰੁੱਧ ਨਹੀਂ ਖੇਡਿਆ। ਚਾਹਲ ਦੀ ਸੱਟ ਪੰਜਾਬ ਲਈ ਇੱਕ ਝਟਕਾ ਹੈ ਕਿਉਂਕਿ ਟੀਮ ਪਲੇਆਫ ਦੀ […]
ਚੰਡੀਗੜ੍ਹ/ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ […]
ਨਾਭਾ (ਪਟਿਆਲਾ), 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ […]
ਨਾਭਾ (ਪਟਿਆਲਾ), 25 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ […]
ਚੰਡੀਗੜ੍ਹ, 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 26 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ […]
ਮੁੰਬਈ- ‘ਆਰ… ਰਾਜਕੁਮਾਰ’ ਅਤੇ ‘ਜੈ ਹੋ’ ਵਰਗੀਆਂ ਫਿਲਮਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਲਈ ਜਾਣੇ ਜਾਂਦੇ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਫਿਲਮ ਅਤੇ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮੁਕੁਲ ਦੇਵ ਇੱਕ ਪ੍ਰਸਿੱਧ ਅਤੇ ਮਿਹਨਤੀ ਕਲਾਕਾਰ ਸਨ ਜਿਨ੍ਹਾਂ ਨੇ ਆਪਣੇ ਕਰੀਅਰ ਵਿੱਚ ਕਈ ਫਿਲਮਾਂ […]
ਚੰਡੀਗੜ੍ਹ, 24 ਮਈ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ ਮੁੱਖ ਮੁੱਦਾ ਦੋਵਾਂ […]
ਚੰਡੀਗੜ੍ਹ, 24 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਨੁਮਾਇੰਦਗੀ ਕਰਨ ਵਾਲੇ ਕਾਨੂੰਨੀ ਮਾਹਿਰਾਂ ਦੀ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ। ਭਾਰਤ ਦੀ ਸੁਪਰੀਮ ਕੋਰਟ ਅਤੇ ਦੇਸ਼ ਭਰ ਦੀਆਂ 28 ਹਾਈ ਕੋਰਟਾਂ ਦੇ ਸੀਨੀਅਰ ਵਕੀਲਾਂ […]
ਚੰਡੀਗੜ੍ਹ,24 ਮਈਮਾਨਯੋਗ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 24.05.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿਇਸ ਲੋਕ ਅਦਾਲਤ […]
ਚੰਡੀਗੜ੍ਹ, 24 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ […]
ਨਵੀਂ ਦਿੱਲੀ, 24 ਮਈ:ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ।ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ […]