ਚੰਡੀਗੜ੍ਹ, 14 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। ਇਸ ਸਕੀਮ ਤਹਿਤ ਹੁਣ ਤੇਜ਼ਾਬ ਪੀੜਤਾਂ ਨੂੰ […]
ਅਮਰੀਕਾ ਵਿੱਚ ਡੋਨਾਲਡ ਟਰੰਪ (Donald Trump) ਦੀ ਮੁੜ ਸਰਕਾਰ ਬਣਨ ਤੋਂ ਬਾਅਦ ਉਹਨਾਂ ਵੱਲੋਂ ਕਈ ਵੱਡੇ ਫ਼ੈਸਲੇ ਲਏ ਗਏ ਹਨ। ਇਨ੍ਹਾਂ ਦੇ ਤਹਿਤ 5 ਫਰਵਰੀ 2025 ਨੂੰ ਅਮਰੀਕੀ ਸੈਨਾ ਦੇ C-17 ਵਿਮਾਨ ਰਾਹੀਂ 104 ਗੈਰ-ਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਵਾਪਸ ਭਾਰਤ ਭੇਜਿਆ ਗਿਆ ਸੀ।ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ […]
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ […]
ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪਹਿਲਕਦਮੀ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਕਰੇਗੀ।
ਮੰਤਰੀ ਮੰਡਲ ਨੇ ‘ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ’ ਦਾ ਨਾਮ ਬਦਲ ਕੇ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਰੱਖਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਸ ਸਕੀਮ ਵਿੱਚ ਹੁਣ ਔਰਤਾਂ ਦੇ ਨਾਲ ਤੇਜ਼ਾਬ ਪੀੜਤ ਪੁਰਸ਼ਾਂ ਅਤੇ ਟ੍ਰਾਂਸਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਤੇਜ਼ਾਬ ਹਮਲੇ ਦੇ […]
ਚੰਡੀਗੜ੍ਹ, 13 ਫਰਵਰੀ: ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ […]
ਚੰਡੀਗੜ੍ਹ 13 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਸਬ ਡਿਵੀਜ਼ਨ ਕਾਦੀਆਂ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਜੂਨੀਅਰ ਇੰਜੀਨੀਅਰ (ਜੇ.ਈ.) ਵਜੋਂ ਤਾਇਨਾਤ ਜਤਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ […]
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਗਾਜ਼ਾ ਤੋਂ ਸਾਰੇ ਬੰਧਕਾਂ ਨੂੰ ਰਿਹਾਅ ਕਰਨ ਲਈ ਸ਼ਨੀਵਾਰ ਦੁਪਹਿਰ ਤੱਕ ਦਾ ਸਮਾਂ ਦਿੱਤਾ ਹੈ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸ਼ਨੀਵਾਰ ਦੁਪਹਿਰ 12 ਵਜੇ ਤੱਕ ਗਾਜ਼ਾ ਤੋਂ ਸਾਰੇ ਬੰਧਕਾਂ ਨੂੰ ਰਿਹਾਅ ਕਰ ਦਿੱਤਾ ਜਾਵੇ, ਨਹੀਂ ਤਾਂ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ […]
ਚੰਡੀਗੜ੍ਹ, 12 ਫਰਵਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ […]
ਚੰਡੀਗੜ੍ਹ, 12 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ […]
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖਤਮ […]
ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ ਪੰਜਾਬ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਮੱਛੀ ਪੂੰਗ ਫਾਰਮਾਂ […]
ਪ੍ਰਧਾਨ ਮੰਤਰੀ ਮੋਦੀ (Prime Minister Modi) ਤਿੰਨ ਦਿਨਾਂ ਦੌਰੇ ‘ਤੇ ਫਰਾਂਸ ਪਹੁੰਚੇ ਹਨ, ਜਿੱਥੇ ਉਹ ਫਰਾਂਸ (France) ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (!President Emmanuel Macron) ਨਾਲ ‘ਏਆਈ ਐਕਸ਼ਨ ਸਮਿਟ’ ਦੀ ਸਹਿ-ਪ੍ਰਧਾਨਗੀ ਕਰਨਗੇ ਅਤੇ ਦੁਵੱਲੀ ਗੱਲਬਾਤ ਕਰਨਗੇ। ਇਸ ਦੌਰਾਨ, ਦੋਵੇਂ ਨੇਤਾ ਵਿਸ਼ਵ ਲੀਡਰਾਂ ਅਤੇ ਗਲੋਬਲ ਟੈਕਨਾਲੋਜੀ ਸੀਈਓਜ਼ ਨਾਲ ਏਆਈ ਤਕਨਾਲੋਜੀ ਪ੍ਰਤੀ ਸਹਿਯੋਗੀ ਪਹੁੰਚ ‘ਤੇ ਵਿਚਾਰ ਸਾਂਝੇ ਕਰਨਗੇ, […]
ਹਰਿਆਣਾ ਭਾਜਪਾ ਨੇ ਮੰਤਰੀ ਅਨਿਲ ਵਿਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਸਨੂੰ 3 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਕੁਝ ਦਿਨ ਪਹਿਲਾਂ, ਵਿਜ ਨੇ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਅਤੇ ਪਾਰਟੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਰੋਲੀ ਵਿਰੁੱਧ ਬਿਆਨ ਦਿੱਤੇ ਸਨ,ਹਿਮਾਚਲ ਪ੍ਰਦੇਸ਼ ਵਿੱਚ ਸਮੂਹਿਕ ਬਲਾਤਕਾਰ ਲਈ ਐਫਆਈਆਰ ਦਰਜ […]
ਦਿਮਾਗੀ ਕਸਰਤਾਂ ਗਿਆਨ ਨੂੰ ਬਣਾਈ ਰੱਖਣ ਅਤੇ ਡਿਮੈਂਸ਼ੀਆ ਦੇ ਜੋਖਮ ਨੂੰ ਘਟਾਉਣ ਦਾ ਇੱਕ ਸ਼ਕਤੀਸ਼ਾਲੀ ਤਰੀਕਾ ਹੋ ਸਕਦੀਆਂ ਹਨ। ਇਹ ਜਾਣਨ ਲਈ ਅੱਗੇ ਪੜ੍ਹੋ ਕਿ ਕਿਵੇਂ! ਡਿਮੈਂਸ਼ੀਆ ਦੇ ਮਾਮਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਕਿਉਂਕਿ ਵਿਸ਼ਵ ਆਬਾਦੀ ਵੀ ਵੱਧ ਰਹੀ ਹੈ। ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਦੁਨੀਆ ਭਰ ਵਿੱਚ 55 […]
ਪੰਜਾਬੀ ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਆਪਣੇ ਕਿਸੇ ਗਾਣੇ ਜਾਂ ਫ਼ਿਲਮ ਕਰਕੇ ਨਹੀਂ ਸਗੋਂ ਗਲਤ ਕਾਰਨਾਂ ਕਰਕੇ ਸੁਰਖੀਆਂ ਵਿੱਚ ਆਏ ਹਨ। ਹਾਰਡੀ ਸੰਧੂ ਨੂੰ ਕੱਲ੍ਹ ਚੰਡੀਗੜ੍ਹ ਦੇ ਸੈਕਟਰ 34 ਵਿੱਚ ਇੱਕ ਫੈਸ਼ਨ ਸ਼ੋਅ ਵਿੱਚ ਪ੍ਰਦਰਸ਼ਨ ਕਰਦੇ ਸਮੇਂ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਦੇ ਪਿੱਛੇ ਕਾਰਨ ਬਿਨਾਂ ਇਜਾਜ਼ਤ ਦੇ ਫੈਸ਼ਨ ਸ਼ੋਅ (Fashion Show) ਕਰਨਾ ਸੀ।ਹਾਰਡੀ […]
ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ […]
ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਰੋਲ ਅਦਾ ਕੀਤਾ ਉਥੇ ਵਿੱਤੀ ਸਾਲ 2025-25 ਦੌਰਾਨ ਉਸਾਰੀ ਕਾਰਜਾਂ […]
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬਿਲਡਿੰਗ ਪਲਾਨ […]
ਚੰਡੀਗੜ੍ਹ, 10 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ। ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. […]
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਅੱਜ ਐਲਾਨ ਕੀਤਾ ਕਿ ਬਲਤੇਜ ਸਿੰਘ ਢਿੱਲੋਂ, ਜੋ ਸੇਵਾਮੁਕਤ RCMP ਅਧਿਕਾਰੀ ਹਨ ਅਤੇ ਲੰਬੇ ਸਮੇਂ ਤੋਂ ਸਮਾਜ ਸੇਵੀ ਹਨ ਨੂੰ ਬ੍ਰਿਟਿਸ਼ ਕੋਲੰਬੀਆ ਲਈ ਇੱਕ ਸੁਤੰਤਰ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਕੈਨੇਡਾ ਦੇ ਗਵਰਨਰ ਜਨਰਲ, ਮੈਰੀ ਸਾਈਮਨ ਨੇ ਮਾਰਟੀਨ ਹੇਬਰਟ (ਕਿਊਬੈਕ) ਅਤੇ ਟੌਡ […]
ਅਮਰੀਕਾ ਡੌਂਕੀ ਲਗਾਕੇ ਜਾ ਰਹੇ 33 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ । ਅਮਰੀਕਾ ਜਾਂਦੇ ਰਸਤੇ ਚ ਗੁਆਟੇਮਾਲਾ ਨੇੜੇ ਹੋਈ ਰਸਤੇ ਚ ਮੌਤ ਹੋਈ ਹੈ । ਗੁਰਪ੍ਰੀਤ ਸਿੰਘ 6 ਸਾਲ ਪਹਿਲਾ ਵਰਕਰ ਪਰਮਟ ਤੇ ਇੰਗਲੈਂਡ ਗਿਆ ਸੀ ਜਿਥੋਂ ਉਹ ਵਾਪਸ ਆ ਗਿਆ ਸੀ ਅਤੇ ਘਰ ਤੋਂ 3 ਮਹੀਨੇ ਪਹਿਲਾ ਹੀ ਇੱਕ ਏਜੇਂਟ ਦੇ ਜਰੀਏ […]
ਚੰਡੀਗੜ੍ਹ, 8 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤਹਿਤ ਛੱਤਬੀੜ ਚਿੜੀਆਘਰ ਵਿਖੇ ਅਨੇਕਾਂ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਚਿੜੀਆਘਰ ਵਿੱਚ ਦੇਸ਼ ਦਾ […]
ਚੰਡੀਗੜ੍ਹ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ […]
ਚੰਡੀਗੜ 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ […]
ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡਾ. ਰਵਜੋਤ […]
ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ […]
ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ […]
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ […]
6 ਫਰਵਰੀ: ਹਰਿਆਣਾ ਸਰਕਾਰ (Haryana Govt) ਨੇ ਵੱਡੇ ਪੈਮਾਨੇ ‘ਤੇ IAS, IPS ਅਤੇ HCS ਅਧਿਕਾਰੀਆਂ ਦੇ ਤਬਾਦਲੇ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ, ਪੁਲਿਸ ਵਿਭਾਗ (Police Department) ਵਿੱਚ ਇੱਕ ਵੱਡੇ ਫੇਰਬਦਲ ਵਿੱਚ, 2007 ਬੈਚ ਦੇ ਆਈਪੀਐਸ ਪੰਕਜ ਨੈਨ ਨੂੰ ਤਰੱਕੀ ਮਿਲੀ ਅਤੇ ਉਨ੍ਹਾਂ ਨੂੰ ਸੀਐਮਓ ਦਾ ਵਿਸ਼ੇਸ਼ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।ਇਸ ਤੋਂ ਪਹਿਲਾਂ […]
6 ਫਰਵਰੀ: ਪਾਕਿਸਤਾਨ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਨਾਅਰਾ ਲਾਇਆ ਹੈ। ਉਨ੍ਹਾਂ ਨੇ ਭਾਰਤ ਨਾਲ ਗੱਲਬਾਤ ਕਰਨ ਦੀ ਲੋੜ ਨੂੰ ਵੀ ਦੋਹਰਾਇਆ ਹੈ। ਇਹ ਗੱਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਮੁਜ਼ੱਫਰਾਬਾਦ (Muzaffarabad) ‘ਚ ਕਸ਼ਮੀਰ ਏਕਤਾ ਦਿਵਸ ਦੇ ਮੌਕੇ ‘ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) (POK) ਦੀ ਅਸੈਂਬਲੀ ਦੇ ਵਿਸ਼ੇਸ਼ […]
6 ਫਰਵਰੀ ਰਾਸ਼ਟਰੀ ਰਾਜਧਾਨੀ ਦਿੱਲੀ (National Capital Delhi) ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਦੋ ਵਿਅਕਤੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ,ਕਸਟਮ ਵਿਭਾਗ (Customs Department) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ,ਕਸਟਮ ਵਿਭਾਗ ਨੇ ਵਿਭਾਗ ਨੇ ਦੱਸਿਆ ਕਿ ਮੁਲਜ਼ਮਾਂ ਦੇ ਸਾਮਾਨ ‘ਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ,ਪਰ ਨਿੱਜੀ […]
6 ਫਰਵਰੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅਗਵਾਈ ਵਾਲੀ ਕੇਂਦਰ ਸਰਕਾਰ (Center Government) ਜੰਮੂ-ਕਸ਼ਮੀਰ ਤੋਂ ਅੱਤਵਾਦ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ, ਇਸ ਗੱਲ ਨੂੰ ਦੁਹਰਾਉਂਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨੇ ਬੁੱਧਵਾਰ ਨੂੰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਘੁਸਪੈਠ ਨੂੰ ਪੂਰੀ ਤਰ੍ਹਾਂ ਨਾਲ […]
6 ਫਰਵਰੀ: ਰਿਲਾਇੰਸ ਇੰਡਸਟਰੀਜ਼ (Reliance Industries) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ 5 ਫਰਵਰੀ ਨੂੰ ਪੱਛਮੀ ਬੰਗਾਲ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਏ। ਮੁਕੇਸ਼ ਅੰਬਾਨੀ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਰਿਲਾਇੰਸ ਦਾ ਨਿਵੇਸ਼ 20 ਗੁਣਾ ਵਧਿਆ ਹੈ। JIO ਦੀ ਪ੍ਰਗਤੀ ‘ਤੇ ਬੋਲਦੇ ਹੋਏ, ਉਨ੍ਹਾਂ ਕਿਹਾ, “ਜੀਓ (JIO) ਦਾ ਨੈੱਟਵਰਕ ਪੱਛਮੀ ਬੰਗਾਲ […]
6 ਫਰਵਰੀ: ਅੰਮ੍ਰਿਤਸਰ: ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ 104 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਜਹਾਜ਼ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਸੂਤਰਾਂ ਨੇ ਦੱਸਿਆ ਕਿ ਡਿਪੋਰਟ ਕੀਤੇ ਗਏ ਲੋਕਾਂ ਵਿੱਚੋਂ 30 ਪੰਜਾਬ ਤੋਂ, 33-33 ਹਰਿਆਣਾ ਅਤੇ ਗੁਜਰਾਤ ਤੋਂ, ਤਿੰਨ-ਤਿੰਨ ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਤੋਂ ਅਤੇ ਦੋ ਚੰਡੀਗੜ੍ਹ […]
ਚੰਡੀਗੜ, 6 ਫਰਵਰੀ ਪੰਜਾਬ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ ਦੇ ਉਤਪਾਦਨ ਨੂੰ ਹੋਰ ਹੁਲਾਰਾ ਦੇਣ ਦੇ ਮੱਦੇਨਜ਼ਰ ਰਾਜ ਵਿੱਚ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਸਥਾਪਤ ਕੀਤੇ ਜਾਣਗੇ। ਰੇਸ਼ਮ ਦੇ ਉਤਪਾਦਨ ਨੂੰ ਵਧਾਉਣ ਅਤੇ ਰੇਸ਼ਮ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲਿਆਂ ਵਿੱਚ ਮੁੱਖ […]
ਫਾਜ਼ਿਲਕਾ/ਚੰਡੀਗੜ੍ਹ, 6 ਫਰਵਰੀ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ ਅਤੇ ਰਾਜ ਤੇ ਦੱਖਣੀ ਪੱਛਮੀ […]
ਚੰਡੀਗੜ੍ਹ 6 ਫਰਵਰੀ 2025 ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਸਰਦਾਰ ਕੁਲਤਾਰ ਸਿੰਘ ਸੰਧਵਾ ਜੀ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ […]
ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ ਪਹਿਲੇ ਦਿਨ […]
