author

ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ ‘ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। […]

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ ‘ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ “ਆਪ” ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ ‘ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ ‘ਤੇ ਤਿੱਖੇ ਹਮਲੇ ਕੀਤੇ। […]

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਇੱਕ ਦੁਖਦਾਈ ਘਟਨਾ […]

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ ਕਰਨ ਅਤੇ ਉਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਇੱਕੋ ਪਰਿਵਾਰ ਦਾ ਹਿੱਸਾ ਹਨ ਅਤੇ ਸਰਕਾਰ ਦਾ ਉਦੇਸ਼ ਗੱਲਬਾਤ, ਆਪਸੀ […]

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ ਮੰਗਲਵਾਰ ਨੂੰ ਬੇਨਕਾਬ ਕਰ ਦਿੱਤਾ। “ਆਪ” ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਕਮਿਸ਼ਨ ਦੇ ਜ਼ਰੀਏ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਦਿੱਲੀ ਦਾ […]

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇੱਜ਼ਤ ਨਾਲ ਦੁੱਖ ਮਨਾਉਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ‘ਆਪ’ ਨੇ ਦਾਅਵਾ ਕੀਤਾ ਕਿ […]

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ […]

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ […]

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਸ਼ਾਮ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਦਿੱਤਾ ਲਿਖਤੀ ਭਰੋਸਾ ਸੌਂਪਿਆ। ਲਿਖਤੀ ਸਮਝੌਤੇ […]

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ

ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ, ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਸਕਦੀ ਹੈ, ਜਿਸ ਕਾਰਨ ਸੱਟ ਦਾ ਪਤਾ […]

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਮਜ਼ਬੂਤ ਸੰਕੇਤ ਹੈ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਸਾਲ 2024 ਵਿੱਚ 9,577 ਸੀ, ਜੋ ਸਾਲ 2025 […]

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ […]

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਜ਼ੀਰਾ (ਫਿਰੋਜ਼ਪੁਰ) 6 ਸਤੰਬਰ ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ […]

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਨਿਰਧਾਰਤ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨ ਦੀ ਇੱਕ ਹੋਰ ਘਟਨਾ ਦੀ ਪੁਰਜ਼ੋਰ ਨਿਖੇਧੀ ਕੀਤੀ। ਪੰਜਾਬ ਸਰਕਾਰ ਦੀ ਰਾਇ ਦੀ ਉਡੀਕ ਕੀਤੇ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ […]

ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ ‘ਤੇ ਉਠਾਏ ਸਵਾਲ

ਚੰਡੀਗੜ੍ਹ / ਜਲੰਧਰ 6 ਸਤੰਬਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ […]

*‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼*

ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ ਆਗਾਜ਼ ਹੋਇਆ। ਇਸ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਹੁਨਰ ਨੂੰ ਕੌਮਾਂਤਰੀ ਪੱਧਰ ‘ਤੇ ਲੈ ਕੇ ਜਾਣ ਦਾ ਵਿਸ਼ਾਲ ਦ੍ਰਿਸ਼ਟੀਕੋਣ ਪੇਸ਼ ਕੀਤਾ। ਇਹ ਚੌਥਾ ਸੀਜ਼ਨ […]

ਮਨੀਸ਼ ਸਿਸੋਦੀਆ ਨੇ ਅਧਿਆਪਕ ਦਿਵਸ ‘ਤੇ ਹੁਸ਼ਿਆਰਪੁਰ ‘ਚ 200 ਤੋਂ ਵੱਧ ਸਰਕਾਰੀ ਸਕੂਲ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ

ਅਧਿਆਪਕ ਦਿਵਸ ‘ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਸੁਧਾਰਾਂ ਨੂੰ ਇਸ ਚਰਚਾ ਦੇ ਕੇਂਦਰ ਵਿੱਚ ਰੱਖਿਆ। ਉਨ੍ਹਾਂ ਨੇ ਜਮਾਤਾਂ ਵਿੱਚ ਪੜ੍ਹਾਈ ਦੇ ਨਤੀਜਿਆਂ ਵਿੱਚ ਪੰਜਾਬ ਦੇ ਪਹਿਲੇ ਸਥਾਨ ‘ਤੇ ਰਹਿਣ ਅਤੇ ਭਗਵੰਤ […]

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ, ਜਿਸ ਦੀ ਅਗਵਾਈ ਆਪ ਮਹਿਲਾ ਵਿੰਗ ਪੰਜਾਬ ਦੀ […]

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ ਅਧਿਕਾਰੀਆਂ ਨੇ 25,339 ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਹ ਅੰਕੜੇ 1 ਮਾਰਚ 2025, ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ […]

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਗੁਰਦਾਸ ਮਾਨ ਅਤੇ ਕੁਲਵਿੰਦਰ ਬਿਲ੍ਹਾ ਸਮੇਤ ਪ੍ਰਸਿੱਧ ਪੰਜਾਬੀ ਕਲਾਕਾਰ […]

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ […]

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ ₹10 ਲੱਖ ਦਾ ਹੈਲਥ ਕਾਰਡ

ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਸਿਰਫ਼ ਹੈਲਥ ਕਾਰਡ […]

ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਸਿਆਸਤ ਤੋਂ ਪ੍ਰੇਰਿਤ ਮੁਹਿੰਮ ਚਲਾ ਰਹੇ ਹਨ, ਜਦੋਂ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ ਸਬੰਧਾਂ ਨੂੰ ਜਾਣਬੁੱਝ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਪਹਿਲਕਦਮੀ 1300 […]

ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਨੂੰ […]

ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ: ਅਮਨ ਅਰੋੜਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ ਅਸਪੱਸ਼ਟ ਦੋਸ਼ਾਂ ਰਾਹੀਂ ‘ਆਪ’ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਏਜੰਸੀ […]

ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ‘ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨਾਧਾਰ ਨਹੀਂ ਬਚਿਆ, ਇਸ ਲਈ ਉਹ ਈਡੀ ਦਾ ਸਹਾਰਾ ਲੈ ਰਹੀ ਹੈ। ਈਡੀ ਹੁਣ ਨਿਰਪੱਖ ਏਜੰਸੀ ਨਾ ਰਹਿ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ 2023 ਤੋਂ 2025 ਤੱਕ ਅਜਿਹੀਆਂ ਘਟਨਾਵਾਂ ਵਿੱਚ ਪਹਿਲਾਂ ਹੀ 86 ਫ਼ੀਸਦੀ ਕਮੀ ਆ ਚੁੱਕੀ ਹੈ। ਅਧਿਕਾਰੀਆਂ ਨੂੰ ਇਸ […]

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

ਚੰਡੀਗੜ੍ਹ; 1 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਮੂਲੀਅਤ ਕਰਨ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਭਾਜਪਾ […]

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਇਲਾਜਾਂ ’ਤੇ ₹51.58 ਕਰੋੜ ਦਾ ਖ਼ਰਚ

ਚੰਡੀਗੜ੍ਹ, 1 ਸਤੰਬਰ 2026: ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ ਵਿੱਚ ਬਦਲਣ ’ਤੇ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ 01ਸਤੰਬਰ ਤੱਕ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਇਲਾਜ ਦਰਜ ਕੀਤੇ ਗਏ ਹਨ, ਜਿਨ੍ਹਾਂ ’ਤੇ ₹51.58 ਕਰੋੜ ਦੀ ਰਕਮ ਖ਼ਰਚ ਹੋਈ […]

*ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ*

*ਚੰਡੀਗੜ੍ਹ; 31 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦਰਜ […]

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ਚੰਡੀਗੜ੍ਹ, 31 ਅਗਸਤ ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ ‘ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ […]

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

ਚੰਡੀਗੜ੍ਹ 31 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ […]

ਕਿਸ਼ੋਰ ਅਵਸਥਾ ਦਾ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਲਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਚੰਡੀਗੜ੍ਹ; 31 ਅਗਸਤ 2026: ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਨੂੰ ਸ਼ੁਰੂਆਤੀ ਪੜਾਅ ’ਤੇ ਪਛਾਣਨ ’ਤੇ ਵੀ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਯਤਨ ਹੈ ਕਿ ਨੌਜਵਾਨਾਂ ਨੂੰ ਉਸੇ ਸਮੇਂ ਮਦਦ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਬੈਂਗਲੁਰੂ ਸਥਿਤ ‘ਆਰਟ ਆਫ਼ ਲਿਵਿੰਗ’ ਆਸ਼ਰਮ ਦਾ ਦੌਰਾ ਕਰਕੇ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ। ਆਸ਼ਰਮ ਦੇ ਸ਼ਾਂਤ ਅਤੇ ਅਧਿਆਤਮਿਕ ਮਾਹੌਲ ਵਿੱਚ ਲੀਨ ਹੋ ਕੇ ਆਗੂਆਂ ਨੇ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਕਰਵਾਏ ਜਾ ਰਹੇ ਉਦਘਾਟਨੀ ਐਡੀਸ਼ਨ […]

*ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ*

ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਰੱਖੜੀ ਮਨਾਈ ਗਈ, ਜਿੱਥੇ ਪਰਿਵਾਰਾਂ ਨੇ ਆਪਣੇ ਉਨ੍ਹਾਂ ਪਿਆਰਿਆਂ ਨਾਲ ਸਮਾਂ ਬਿਤਾਇਆ ਜੋ ਨਸ਼ੇ ਦੀ ਸਮੱਸਿਆ ਤੋਂ ਉਭਰਨ ਲਈ ਇਲਾਜ ਕਰਵਾ ਰਹੇ ਹਨ। ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਯੋਜਿਤ ਇਨ੍ਹਾਂ ਸਮਾਗਮਾਂ ਨੇ ਭੈਣ-ਭਰਾ ਦੇ ਪਿਆਰ ਅਤੇ ਸਹਿਯੋਗ ਦੇ ਸੰਦੇਸ਼ […]

*‘ਮਿਸ਼ਨ ਕਲੀਨ ਪੰਜਾਬ’: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ,ਮੰਤਰੀਆਂ, ਵਿਧਾਇਕਾਂ, ਮੇਅਰਾਂ ਅਤੇ ਕੌਂਸਲਰਾਂ ਨੇ ਸੂਬੇ ਭਰ ਵਿੱਚ ਸੰਭਾਲੀ ਕਮਾਨ*

ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਕੈਬਨਿਟ ਮੰਤਰੀ, ਵਿਧਾਇਕ, ਮੇਅਰ, ਨਗਰ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਸਵੇਰੇ […]

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026: ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ ਪੁੱਛਿਆ […]